ਪ੍ਰਦੀਪ ਭਨੋਟ, ਨਵਾਂਸ਼ਹਿਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਪਹਿਲੀ ਬਿਜਲੀ ਗਰੰਟੀ ਬਾਰੇ ਘਰ ਘਰ ਤੱਕ ਸੁਨੇਹਾ ਪਹੁੰਚਾਉਣ ਲਈ ਅੱਜ ਪਿੰਡ ਉਟਾਲਾ ਵਿਖੇ ਯੂਥ ਵਿੰਗ ਦੇ ਪ੍ਰਧਾਨ ਮਨਦੀਪ ਸਿੰਘ ਅਟਵਾਲ ਦੇ ਉਪਰਾਲੇ ਸਦਕਾ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੀ ਅਗਵਾਈ ਕਰਦਿਆਂ ਸਤਨਾਮ ਸਿੰਘ ਜਲਵਾਹਾ ਨੇ ਸਾਰੇ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੇ ਕੰਮਾਂ ਬਾਰੇ ਅਤੇ ਬਿਜਲੀ ਗਰੰਟੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਕਿਸਾਨੀ ਸੰਘਰਸ ਵਿਚ ਸਾਮਲ ਹੋਣ ਲਈ ਵੀ ਵਿਸ਼ੇਸ਼ ਤੌਰ ਤੇ ਪੇ੍ਰਿਤ ਕੀਤਾ। ਇਸ ਮੌਕੇ ਭਾਰੀ ਗਿਣਤੀ ਵਿਚ ਪਿੰਡ ਉਟਾਲਾਂ ਦੇ ਨਗਰ ਨਿਵਾਸੀ ਹਾਜ਼ਰ ਹੋਏ।