ਪ੍ਰਕਾਸ਼ ਦਿਹਾੜੇ ਸੰਬੰਧੀ ਕੀਤੀਆਂ ਵਿਚਾਰਾਂ ਪ੍ਰਕਾਸ਼ ਦਿਹਾੜੇ ਸੰਬੰਧੀ ਕੀਤੀ ਮੀਟਿੰਗ
Publish Date: Thu, 12 Nov 2026 03:27 PM (IST)
Updated Date: Thu, 12 Nov 2026 03:30 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ (ਬੰਗਾ) ਤੋਂ 23 ਨਵੰਬਰ ਦਿਨ ਸੋਮਵਾਰ ਨੂੰ ਨਿਕਲ ਰਹੇ ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਇਲਾਕੇ ਦੀਆਂ ਮੋਹਤਵਾਰ ਸ਼ਖਸ਼ੀਅਤਾਂ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ਦੌਰਾਨ ਜਥੇ. ਸੁਖਦੇਵ ਸਿੰਘ ਭੌਰ ਮੈਂਬਰ ਐਸਜੀਪੀਸੀ, ਮੈਨੇਜਰ ਹਰਜੀਤ ਸਿੰਘ, ਸਤਨਾਮ ਸਿੰਘ ਲਾਦੀਆਂ, ਡਾ. ਸਤਵਿੰਦਰ ਪਾਲ ਬਿੱਟੂ, ਬਲਜਿੰਦਰ ਸਿੰਘ ਕਲੇਰਾਂ, ਰਾਮਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਅਮਰਜੀਤ ਸਿੰਘ ਜੀਂਦੋਵਾਲ, ਬੀਬੀ ਹਰਦੀਪ ਕੌਰ ਜੀਂਦੋਵਾਲ, ਮਨਜੀਤ ਕੌਰ, ਸੁਖਦੇਵ ਸਿੰਘ, ਤਰਸੇਮ ਸਿੰਘ ਸਰਪੰਚ ਜੀਂਦੋਵਾਲ, ਕੁਲਜਿੰਦਰ ਜੀਤ ਸਿੰਘ ਸੋਢੀ, ਸੰਦੀਪ ਸਿੰਘ ਬੰਗਾ, ਮਨਜੀਤ ਸਿੰਘ ਗਾਂਧੀ ਨਗਰ, ਤਰਲੋਕ ਸਿੰਘ ਫਲੋਰਾ, ਅਮਰੀਕ ਸਿੰਘ ਸੋਨੀ ਐਮਸੀ, ਜਸਵੰਤ ਸਿੰਘ, ਹਰਭਜਨ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਕਥਾ ਵਾਚਕ ਭਾਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਸਵੇਰੇ 10.30 ਵਜੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਦੁਬਾਰਾ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਨੂੰ ਨਗਰ ਕੀਰਤਨ ਵਿਚ ਵੱਧ-ਚੜ ਕੇ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਹੈ।