ਮੁੱਖ ਮੰਤਰੀ ਪੰਜਾਬ ਦੇ ਸ਼੍ਰੀ ਖੁਰਾਲਗੜ੍ਹ ਸਾਹਿਬ ਆਉਣ ਸਬੰਧੀ ਕੀਤੀ ਮੀਟਿੰਗ
ਮੁੱਖ ਮੰਤਰੀ ਪੰਜਾਬ ਦੇ ਸ਼੍ਰੀ ਖੁਰਾਲਗੜ੍ਹ ਸਾਹਿਬ ਆਉਣ ਸਬੰਧੀ ਕੀਤੀ ਮੀਟਿੰਗ
Publish Date: Thu, 05 Feb 2026 04:23 PM (IST)
Updated Date: Thu, 05 Feb 2026 04:26 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ
ਸ਼੍ਰੀ ਗੂਰੂ ਮਹਾਰਾਜ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 'ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਨੂੰ ਦੇਖਦਿਆਂ ਤਿਆਰੀਆਂ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ। ਸਤਨਾਮ ਜਲਾਲਪੁਰ ਚੇਅਰਮੈਨ ਪਲਾਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਹ ਮੀਟਿੰਗ ਵਿਚ ਸੰਦੀਪ ਸੈਣੀ ਸਟੈਟ ਸੈਕਟਰੀ ਅਤੇ ਦੁਆਬਾ ਜੋਨ ਇੰਚਾਰਜ ਨੇ ਸ਼ਿਰਕਤ ਕੀਤੀ। ਸੰਦੀਪ ਸੈਣੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਿਤੀ 6 ਫਰਵਰੀ ਨੂੰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚ ਰਹੇ ਹਨ। ਜਿਥੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ 650ਸਾਲਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ, ਸੋਹਣ ਲਾਲ ਢੰਡਾ, ਮਾਰਕੀਟ ਕਮੇਟੀ ਚੇਅਰਮੈਨ ਸੇਠੀ ਉਧਨੋਵਾਲ, ਪਵਨ ਸਿੱਧੂ, ਕੁਲਵੀਰ ਕੌਰ, ਲੱਖਵਿੰਦਰ ਲੱਧੜ, ਹਨੀ ਡੱਬ, ਦਲਜੀਤ ਸਿੰਘ ਖਟਕੜ ਆਦਿ ਮੌਜੂਦ ਸਨ।