ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕੀਤੀ ਮੀਟਿੰਗ ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕੀਤੀ ਮੀਟਿੰਗ
Publish Date: Mon, 19 Oct 2026 05:50 PM (IST)
Updated Date: Mon, 19 Oct 2026 05:51 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਡਾ. ਅੰਬੇਡਕਰ ਨਗਰ ਰੱਤੇਵਾਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੀਟਿੰਗ ਕੀਤੀ। ਜਿਸ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਬਲਜੀਤ ਰਾਮ, ਬਲਾਕ ਕੋਆਰਡੀਨੇਟਰ ਪਰਮਜੀਤ ਸਿੰਘ ਅਤੇ ਬਲਾਕ ਕੋਆਰਡੀਨੇਟਰ ਦਵਿੰਦਰ ਪਾਲ ਚੇਚੀ ਥਾਨਵਾਲਾ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਨਾਲ ਪੰਚਾਇਤ ਸੈਕਟਰੀ ਮੁਖਤਿਆਰ ਸਿੰਘ, ਸੈਕਟਰੀ ਬਲਵੀਰ ਚੰਦ ਵੀ ਮੌਕੇ ਤੇ ਮੌਜੂਦ ਰਹੇ। ਮੀਟਿੰਗ ਵਿਚ ਉਨ੍ਹਾਂ ਪਿੰਡ ਵਾਸੀਆਂ ਤੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸੁਝਾਅ ਲਏ। ਉਨ੍ਹਾਂ ਦੱਸਿਆ ਕਿ ਜੋ ਵੀ ਨਸ਼ਾ ਕਰਨ ਦੇ ਆਦੀ ਹਨ, ਉਨਾਂ ਨੂੰ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ ਵੀ ਸਰਕਾਰ ਵੱਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਜੇਕਰ ਕੋਈ ਵੀ ਵਿਅਕਤੀ ਨਸ਼ਾ ਕਰਨ ਦਾ ਆਦੀ ਹੈ ਉਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਉਸ ਵਿਅਕਤੀ ਦਾ ਇਲਾਜ ਕਰਾਉਣ ਵਿਚ ਵੀ ਪੂਰਨ ਤੌਰ ਤੇ ਮੱਦਦ ਕਰਾਂਗੇ। ਉਨ੍ਹਾਂ ਦੱਸਿਆ ਕਿ ਜੋ ਬੱਚੇ ਨਸ਼ਿਆਂ ਦੀ ਦਲ-ਦਲ ਵਿਚ ਫਸ ਜਾਂਦੇ ਹਨ। ਉਨ੍ਹਾਂ ਨੂੰ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਿੰਡ ਲੈਵਲ ਤੇ ਕਮੇਟੀਆਂ ਦਾ ਗਠਨ ਕੀਤਾ ਹੈ। ਜੇਕਰ ਕੋਈ ਵੀ ਵਿਅਕਤੀ ਨਸ਼ਾ ਕਰਨ ਦਾ ਆਦੀ ਹੈ ਉਹ ਇਨ੍ਹਾਂ ਕਮੇਟੀਆਂ ਨਾਲ ਤਾਲਮੇਲ ਕਰਕੇ ਨਸ਼ੇ ਨੂੰ ਛੱਡ ਸਕਦਾ ਹੈ। ਪਿੰਡ ਵਾਸੀਆਂ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਆਪਣੇ ਸੁਝਾਅ ਵੀ ਦਿੱਤੇ ਗਏ। ਲੇਡੀ ਹੈੱਡ ਕਾਂਸਟੇਬਲ ਅੰਸ਼ੂ ਰਾਣਾ ਥਾਣਾ ਕਾਠਗੜ੍ਹ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦੀ ਸਮਗਲਿੰਗ ਜਾ ਖਰੀਦ ਵੇਚ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵ।।ਪਿੰਡ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿਵਾਇਆ ਗਿਆ।