ਬਲਾਚੌਰ ’ਚ ਭਾਜਪਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਕਰਵਾਈ
ਬਲਾਚੌਰ ’ਚ ਭਾਜਪਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਕਰਵਾਈ
Publish Date: Fri, 06 Mar 2026 05:41 PM (IST)
Updated Date: Sat, 07 Mar 2026 04:06 AM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਭਾਰਤੀ ਜਨਤਾ ਪਾਰਟੀ ਦੇ ਬਲਾਚੌਰ ਸ਼ਹਿਰੀ ਸਰਕਲ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਅੱਜ ਭਾਜਪਾ ਦਫ਼ਤਰ ਬਲਾਚੌਰ ਵਿਖੇ ਜ਼ਿਲ੍ਹਾ ਪ੍ਰਧਾਨ ਭਾਜਪਾ ਨਵਾਂਸ਼ਹਿਰ ਵਕੀਲ ਰਾਜਵਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀ 14 ਮਾਰਚ ਨੂੰ ਭਾਜਪਾ ਪੰਜਾਬ ਵੱਲੋਂ ਹੋਣ ਵਾਲੀ ਬਦਲਾਵ ਰੈਲੀ, ਜਿਸਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਸੰਗਠਨਕ ਪ੍ਰਬੰਧ, ਬੂਥ ਅਤੇ ਮੰਡਲ ਪੱਧਰ ਤੇ ਵਰਕਰਾਂ ਦੀ ਮੋਬਿਲਾਈਜ਼ੇਸ਼ਨ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਜ਼ਿਲ੍ਹਾ ਤੇ ਮੰਡਲ ਪੱਧਰ ਦੇ ਆਗੂਆਂ ਨੇ ਆਪਣੇ ਸੁਝਾਅ ਸਾਂਝੇ ਕੀਤੇ ਤੇ ਰੈਲੀ ਨੂੰ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਇਹ ਬਦਲਾਵ ਰੈਲੀ ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਦੇ ਵਿਜ਼ਨ ਨੂੰ ਪਹੁੰਚਾਉਣ ਲਈ ਮਹੱਤਵਪੂਰਨ ਹੈ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਕਜੁੱਟ ਹੋ ਕੇ ਇਸ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਮੀਟਿੰਗ ਵਿਚ ਮੌਜੂਦ ਸਾਰੇ ਆਗੂਆਂ ਨੇ ਭਰੋਸਾ ਜਤਾਇਆ ਕਿ ਅਮਿਤ ਸ਼ਾਹ ਦੀ ਹਾਜ਼ਰੀ ਵਿਚ ਹੋਣ ਵਾਲੀ ਇਹ ਰੈਲੀ ਪੰਜਾਬ ਦੇ ਲੋਕਾਂ ਵਿਚ ਨਵਾਂ ਉਤਸ਼ਾਹ ਪੈਦਾ ਕਰੇਗੀ ਅਤੇ ਭਾਜਪਾ ਦੇ ਵਿਕਾਸ, ਸੁਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਸੰਦੇਸ਼ ਨੂੰ ਮਜ਼ਬੂਤੀ ਨਾਲ ਪਹੁੰਚਾਏਗੀ। ਇਸ ਮੌਕੇ ਬਲਾਚੌਰ ਸ਼ਹਿਰੀ ਸਰਕਲ ਦੇ ਪ੍ਰਧਾਨ ਪਰਵੀਨ ਪੁਰੀ, ਜ਼ਿਲ੍ਹਾ ਜਨ. ਸਕੱਤਰ ਐਡਵੋਕੇਟ ਅਮਨ ਰਾਣਾ, ਦਫ਼ਤਰ ਇੰਚਾਰਜ ਨਰਿੰਦਰ ਨਾਥ ਸੂਦਨ, ਜ਼ਿਲ੍ਹਾ ਉਪ ਪ੍ਰਧਾਨ ਨੰਦ ਕਿਸ਼ੋਰ, ਵਰਿੰਦਰ ਸੈਣੀ, ਬਿੱਟੂ ਰਾਣਾ, ਜ਼ਿਲ੍ਹਾ ਪ੍ਰਧਾਨ ਭਾਜਪਾ ਯੁਵਾ ਮੋਰਚਾ ਪੰਕਜ਼ ਕੁਮਾਰ, ਵਿਸ਼ਵਵਿਜੇ, ਰਾਮਪਾਲ ਪਾਲੀ, ਸੁਰਿੰਦਰਪਾਲ ਵਰਮਾ, ਰਵੀ ਰਾਣਾ, ਮਨੋਹਰ ਲਾਲ ਅਨੰਦ, ਵਰਿੰਦਰ ਰਜਵਾੜਾ, ਇੱਲੀ ਜੈਨ, ਅਸ਼ਵਨੀ ਸ਼ਰਮਾ, ਰਾਜੂ ਅਨੰਦ, ਰੋਹਿਤ ਬਾਦਲ, ਵਿਨੋਦ ਲੰਬੜ, ਭੂਰਾ ਰਾਣਾ, ਉਮੇਸ਼ ਯਾਦਵ, ਸਤਨਾਮ ਸਿੰਘ ਮਹਿੰਦੀਪੁਰ, ਪਵਨ ਕੁਮਾਰ ਚੇਚੀ ਆਦਿ ਹਾਜ਼ਰ ਸਨ।