ਸੱਤਾ ਪ੍ਰਾਪਤੀ ਰੈਲੀ ਸਬੰਧੀ ਮੀਟਿੰਗਾਂ ਜਾਰੀ
ਸੱਤਾ ਪ੍ਰਾਪਤੀ ਰੈਲੀ ਸੰਬੰਧੀ ਮੀਟਿੰਗਾਂ ਜਾਰੀ
Publish Date: Thu, 05 Mar 2026 05:15 PM (IST)
Updated Date: Fri, 06 Mar 2026 04:03 AM (IST)

ਲੇਖ ਰਾਜ ਕੁਲਥਮ, ਪੰਜਾਬੀ ਜਾਗਰਣ, ਬਹਿਰਾਮ ਬਹੁਜਨ ਸਮਾਜ ਪਾਰਟੀ ਵੱਲੋਂ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਸਮਰਪਿਤ ਸੱਤਾ ਪ੍ਰਾਪਤੀ ਰੈਲੀ ਦਾਣਾ ਮੰਡੀ ਬਹਿਰਾਮ ਵਿਖੇ ਹੋ ਰਹੀ ਹੈ। ਇਸ ਸੰਬੰਧੀ ਪੰਜਾਬ ਦੇ ਜਨਰਲ ਸਕੱਤਰ ਪ੍ਰਵੀਨ ਬੰਗਾ, ਚਰਨਜੀਤ ਮੰਢਾਲੀ, ਗੁਰਦਿਆਲ ਬੋਧ, ਕੁਲਦੀਪ ਬਹਿਰਾਮ, ਮਲਕੀਤ ਜੇਈ ਵੱਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਤੇ ਪਿੰਡਾਂ ਦੇ ਲੋਕਾਂ ਵੱਲੋਂ ਰੈਲੀ ਸੰਬੰਧੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਜਨਰਲ ਸਕੱਤਰ ਪੰਜਾਬ ਪ੍ਰਵੀਨ ਬੰਗਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ਤੇ ਫੇਲ ਹੋਈ ਹੈ। ਪੰਜਾਬ ਵਿਚ ਆਏ ਦਿਨ ਗੋਲੀਆਂ ਚੱਲ ਰਹੀਆਂ ਹਨ ਤੇ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਲਾਅ ਐਂਡ ਆਰਡਰ ਦੀ ਹਾਲਤ ਬਹੁਤ ਖਰਾਬ ਹੈ ਤੇ ਪੰਜਾਬ ਵਿਚ ਬੇਰੋਜ਼ਗਾਰੀ ਵਧ ਰਹੀ ਹੈ। ਉਨ੍ਹਾਂ ਕਿਹਾ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਪੈਸਾ ਨਹੀਂ ਹੈ ਤੇ ਆਏ ਮਹੀਨੇ ਕਰਜ਼ਾ ਚੁੱਕ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਅੰਦਰ ਗ਼ਰੀਬਾਂ ਤੇ ਅੱਤਿਆਚਾਰ ਹੋ ਰਹੇ ਹਨ ਤੇ ਸਰਕਾਰੀ ਦਫ਼ਤਰਾਂ ਵਿਚ ਆਮ ਆਦਮੀ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਉਹ ਧੱਕੇ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਦੱਬੇ-ਕੁਚਲੇ ਲੋਕ ਸੱਤਾ ਤੱਕ ਨਹੀਂ ਪਹੁੰਚਦੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਬਹਿਰਾਮ, ਮੁੰਨਾ, ਕੁਲਥਮ, ਬਾਹੜ ਮਜਾਰਾ, ਮੰਢਾਲੀ, ਜੰਡਿਆਲੀ ਵਿਖੇ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਪਾਰਟੀ ਵਰਕਰਾਂ ਚ ਰੈਲੀ ਸੰਬੰਧੀ ਉਤਸ਼ਾਹ ਤੇ ਜੋਸ਼ ਹੈ। ਇਸ ਮੌਕੇ ਪਰਮਜੀਤ ਕੌਰ ਸਰਪੰਚ, ਕੁਲਦੀਪ, ਹੀਰਾ ਰਾਣੀ, ਦਰਸ਼ਨ ਰਾਮ, ਗੁਰਦਿਆਲ ਬੋਧ, ਤੀਰਥ ਤੇ ਹੋਰ ਹਾਜ਼ਰ ਸਨ।