- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਬਚਾਓ ਰੈਲੀ ਨੂੰ ਲੈ ਕੇ ਮੀਟਿੰਗਾਂ ਤੇਜ਼-ਸੰਦੀਪ ਹਨੀ ਟੌਂਸਾ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਸ਼੍ਰੋਮਣੀ ਅਕਾਲੀ ਦਲ ਦੇ ਬਲਾਚੌਰ ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਵੱਲੋਂ 12 ਸਤੰਬਰ ਨੂੰ ਬਲਾਚੌਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਮੌਕੇ ਹੋਣ ਵਾਲੀ ਰੈਲੀ ਨੂੰ ਲੈ ਕੇ ਪਿੰਡ-ਪਿੰਡ ਜਾ ਕੇ ਮੀਟਿੰਗਾਂ ਰਾਹੀਂ ਲੋਕਾਂ ਨੂੰ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਜੀਤਪੁਰ ਅਤੇ ਨਾਨੋਵਾਲ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ 12 ਸਤੰਬਰ ਨੂੰ ਬਲਾਚੌਰ ਵਿਖੇ ਹੋਣ ਵਾਲੀ 'ਪੰਜਾਬ ਬਚਾਓ ਰੈਲੀ' ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਸਮੂਹ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ 12 ਸਤੰਬਰ ਨੂੰ ਬਲਾਚੌਰ ਦੀ ਦਾਣਾ ਮੰਡੀ ਵਿਖੇ ਪਹੁੰਚਣ ਅਤੇ ਪਾਰਟੀ ਪ੍ਰਧਾਨ ਦੇ ਵਿਚਾਰ ਸੁਣਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜ ਕਾਲ ਦੌਰਾਨ ਲੋਕ ਲੁੱਟ ਅਤੇ ਗੁੰਡਾਰਾਜ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ਵਿਚ ਆਉਣ ਨਾਲ ਹੀ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਇਸ ਮੌਕੇ ਉਨ੍ਹਾਂ ਨਾਲ ਦਲਜੀਤ ਮਾਣੇਵਾਲ, ਦੇਵ ਰਾਜ ਸੰਡਰੇਵਾਲ, ਗੌਰਵ ਚੌਹਾਨ ਤੇ ਸਮੂਹ ਅਕਾਲੀ ਵਰਕਰ ਤੇ ਪਿੰਡ ਜੀਤਪੁਰ ਤੇ ਨਾਨੋਵਾਲ ਦੇ ਪਿੰਡ ਵਾਸੀ ਹਾਜ਼ਰ ਸਨ।