- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੱਤੇਵਾਲ ਸਕੂਲ 'ਚ 'ਮੈਗਾ ਪੀਟੀਐੱਮ' ਕਰਵਾਈ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਸਕੂਲ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਿੰਡ ਰੱਤੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ‘ਮੈਗਾ ਪੀਟੀਐੱਮ’ (ਮਾਪੇ-ਅਧਿਆਪਕ ਮਿਲਣੀ) ਅਤੇ ਵਿਸ਼ੇਸ਼ ‘ਮੈਗਾ ਐੱਸਐੱਮਸੀ’ (ਸਕੂਲ ਪ੍ਰਬੰਧਨ ਕਮੇਟੀ) ਮੀਟਿੰਗ ਕਰਵਾਈ। ਜਿਸ ਦੌਰਾਨ ਵੱਡੀ ਗਿਣਤੀ ਵਿਚ ਮਾਪਿਆਂ ਅਤੇ ਕਮੇਟੀ ਮੈਂਬਰਾਂ ਨੇ ਸ਼ਿਰਕਤ ਕਰ ਕੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲ ਦੀ ਬਿਹਤਰੀ ਲਈ ਅਹਿਮ ਵਿਚਾਰ-ਵਟਾਂਦਰਾ ਕੀਤਾ। ਇਸ ਪ੍ਰੋਗਰਾਮ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ (ਸੈਕੰਡਰੀ ਐਜੂਕੇਸ਼ਨ) ਦੇ ਅਸਿਸਟੈਂਟ ਡਾਇਰੈਕਟਰ ਪ੍ਰਿੰ. ਜਸਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਅਤੇ ਮਿਆਰੀ ਸਿੱਖਿਆ ਲਈ ਮਾਪਿਆਂ, ਅਧਿਆਪਕਾਂ ਅਤੇ ਐੱਸਐੱਮਸੀ ਦਾ ਆਪਸੀ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਮਜ਼ਬੂਤ ਐੱਸਐੱਮਸੀ, ਬਿਹਤਰ ਸਕੂਲ’ ਦੇ ਟੀਚੇ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਕੇ ਹੀ ਅਸੀਂ ਆਪਣੇ ਸਕੂਲਾਂ ਨੂੰ ਬੁਲੰਦੀਆਂ ’ਤੇ ਲਿਜਾ ਸਕਦੇ ਹਾਂ। ਸਕੂਲ ਦੇ ਕਾਰਜਕਾਰੀ ਮੁਖੀ ਵਰਿੰਦਰ ਪਾਲ ਸਿੰਘ ਨੇ ਆਏ ਹੋਏ ਸਾਰੇ ਮਾਪਿਆਂ ਅਤੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਮਾਪਿਆਂ ਨਾਲ ਬੱਚਿਆਂ ਦੀ ਕਾਰਗੁਜ਼ਾਰੀ, ਹਾਜ਼ਰੀ ਅਤੇ ਸਰਵਪੱਖੀ ਵਿਕਾਸ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ। ਕਾਰਜਕਾਰੀ ਮੁਖੀ ਨੇ ਕਿਹਾ ਕਿ ਜਿਹੜੇ ਮਾਪੇ ਪੀਟੀਐੱਮ ਵਿਚ ਘੱਟ ਆਉਂਦੇ ਹਨ ਜਾਂ ਸਕੂਲ ਦੇ ਵੱਟਸਐਪ ਗਰੁੱਪਾਂ ਨਾਲ ਨਹੀਂ ਜੁੜੇ ਹੋਏ, ਉਨ੍ਹਾਂ ਨੂੰ ਗਰੁੱਪਾਂ ਵਿਚ ਸ਼ਾਮਲ ਕਰਨ ਅਤੇ ਉਨ੍ਹਾਂ ਤੱਕ ਪਹੁੰਚ ਕਰਨ ਦੀ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ। ਮੀਟਿੰਗ ਦੇ ਅੰਤ ਵਿਚ ਉਨ੍ਹਾਂ ਵੱਲੋਂ ਸਾਰੀ ਕਾਰਵਾਈ ਹਾਜ਼ਰ ਮੈਂਬਰਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਸਾਰਿਆਂ ਦਾ ਧੰਨਵਾਦ ਕੀਤਾ।