- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰਮੀਨੇਸ਼ਨ ਨੋਟਿਸ ਰੱਦ ਕਰਨ ਲਈ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ

- ਸੀਐੱਮ ਤੇ ਸਿੱਖਿਆ ਮੰਤਰੀ ਦੇ ਨਾਂ ਡੀਸੀ ਨੂੰ ਦਿੱਤਾ ਮੰਗ ਪੱਤਰ, 16 ਨੂੰ ਸੀਐੱਮ ਨਿਵਾਸ ਘੇਰਨ ਦੀ ਚਿਤਾਵਨੀ
ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂ ਸ਼ਹਿਰ : ਰੀਕਾਸਟ ਸੂਚੀਆਂ ਪ੍ਰਭਾਵਿਤ ਅਧਿਆਪਕ ਫਰੰਟ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹੇ ਦੇ ਅਧਿਆਪਕਾਂ ਵੱਲੋਂ ਇਕੱਤਰ ਹੋ ਕੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਸੂਬਾ ਆਗੂ ਬਲਕਾਰ ਸਿੰਘ ਅਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗੀ/ਦਫ਼ਤਰੀ ਗਲਤੀਆਂ ਕਾਰਨ ਪੰਜਾਬ ਸਕੂਲ ਸਿੱਖਿਆ ਵਿਭਾਗ, ਪੰਜਾਬ ਅਧੀਨ ਪਿਛਲੇ ਸਮੇਂ ਵਿਚ ਹੋਈਆਂ ਵੱਖ-ਵੱਖ ਭਰਤੀਆਂ (4161 ਮਾਸਟਰ ਕਾਡਰ, 2392 ਮਾਸਟਰ ਕਾਡਰ, 6635 ਈਟੀਟੀ ਕਾਡਰ, 3704 ਮਾਸਟਰ ਕਾਡਰ) ਦੀਆਂ ਸਿਲੈਕਸ਼ਨ ਸੂਚੀਆਂ ਦਫ਼ਤਰੀ/ਵਿਭਾਗੀ ਗਲਤੀਆਂ ਕਾਰਨ ਵੱਖ-ਵੱਖ ਆਧਾਰ ਬਣਾ ਕੇ ਰੀਕਾਸਟ ਕੀਤੀਆਂ ਗਈਆਂ ਹਨ। ਜਿਸ ਤਹਿਤ ਲੰਮੇ ਸਮੇਂ ਤੋਂ ਆਪਣੇ-ਆਪਣੇ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਸਿਲੈਕਸ਼ਨ ਜ਼ੋਨ ਤੋਂ ਬਾਹਰ ਕਰ ਦਿੱਤਾ ਗਿਆ ਹੈ ਅਤੇ ਟਰਮੀਨੇਸ਼ਨ ਸਬੰਧੀ ਸ਼ੋਕਾਜ ਨੋਟਿਸ ਜਾਰੀ ਕੀਤੇ ਗਏ ਹਨ।
ਇਸ ਵਿਚ ਉਪਰੋਕਤ ਭਰਤੀਆਂ ਦੇ ਪ੍ਰਭਾਵਿਤ ਅਧਿਆਪਕਾਂ ਦੀ ਗਿਣਤੀ 4161 ਮਾਸਟਰ ਕਾਡਰ ਭਰਤੀ ਦੇ ਪ੍ਰਭਾਵਿਤ ਅਧਿਆਪਕ 253 ਤੇ 2392 ਮਾਸਟਰ ਕਾਡਰ ਭਰਤੀ ਦੇ ਪ੍ਰਭਾਵਿਤ ਅਧਿਆਪਕ 40 ਅਤੇ 6635 ਈਟੀਟੀ ਦੇ ਪ੍ਰਭਾਵਿਤ ਅਧਿਆਪਕ-108 ਅਤੇ 3704 ਅਧਿਆਪਕ ਭਰਤੀ ਦੇ ਪ੍ਰਭਾਵਿਤ ਅਧਿਆਪਕ-117 ਅਤੇ ਉਪਰੋਕਤ 4161 ਮਾਸਟਰ ਕਾਡਰ ਭਰਤੀ ਅਤੇ 6635 ਈਟੀਟੀ ਕਾਡਰ ਭਰਤੀ ਦੇ ਪ੍ਰਭਾਵਿਤ ਅਧਿਆਪਕਾਂ ਦਾ ਪਰਬੇਸ਼ਨ ਪੀਰੀਅਡ ਵੀ ਕਲੀਅਰ ਨਹੀਂ ਕੀਤਾ। ਜਦਕਿ ਉਨ੍ਹਾਂ ਦੇ ਪਰਖਕਾਲ ਦੇ 3 ਸਾਲ ਵੀ ਪੂਰੇ ਹੋ ਚੁੱਕੇ ਹਨ ਅਤੇ ਨਾ ਹੀ ਕੋਈ ਬਦਲੀਆਂ ਵਿੱਚ ਮੌਕਾ ਦਿੱਤਾ ਗਿਆ ਹੈ। ਆਗੂ ਰਾਜੂ ਸਿੰਘ ਅਤੇ ਸੰਗੀਤਾ ਰਾਣੀ ਨੇ ਮੰਗ ਕੀਤੀ ਕਿ ਟਰਮੀਨੇਸ਼ਨ ਸਬੰਧੀ ਭੇਜੇ ਸ਼ੋਕਾਜ ਨੋਟਿਸ ਤੁਰੰਤ ਵਾਪਸ ਲੈ ਕੇ ਇਨ੍ਹਾਂ ਅਧਿਆਪਕਾਂ ਦਾ ਭਵਿੱਖ ਪੂਰਨ ਰੂਪ ਵਿਚ ਸੁਰੱਖਿਅਤ ਕੀਤਾ ਜਾਵੇ। ਤੁਰੰਤ ਪਰਖਕਾਲ ਸਮਾਂ ਕਲੀਅਰ ਕਰ ਕੇ ਬਣਦੇ ਭੱਤੇ ਪੰਜਾਬ ਪੇ ਸਕੇਲ ਅਨੁਸਾਰ ਲਾਗੂ ਕੀਤੇ ਜਾਣ। ਨੋਟਿਸ ਨਾ ਰੱਦ ਹੋਣ ’ਤੇ 16 ਅਗਸਤ ਨੂੰ ਪੰਜਾਬ ਦੀਆਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਮੁੱਖ ਮੰਤਰੀ ਦੇ ਨਿਵਾਸ ਸਥਾਨ ਅੱਗੇ ਵਿਸ਼ਾਲ ਧਰਨਾ ਲਗਾਇਆ ਜਾਵੇਗਾ। ਰੀਕਾਸਟ ਸੂਚੀਆਂ ਕਰ ਕੇ ਅਧਿਆਪਕਾਂ ਨੂੰ ਨੌਕਰੀ ਤੋਂ ਬਾਹਰ ਕਰਨ ਦੀ ਨੀਤੀ ਬੰਦ ਕੀਤੀ ਜਾਵੇ। ਸਕੂਲਾਂ ਵਿਚ ਪਹਿਲਾਂ ਹੀ ਅਧਿਆਪਕਾਂ ਦੀ ਵੱਡੀ ਘਾਟ ਨੂੰ ਦੇਖਦੇ ਹੋਏ ਤੁਰੰਤ ਇਸ ਸੰਵੇਦਨਸ਼ੀਲ ਮਸਲੇ ਵੱਲ ਧਿਆਨ ਦੇ ਕੇ ਜਲਦੀ ਤੋਂ ਜਲਦੀ ਇਸ ਸਮੱਸਿਆ ਨੂੰ ਹੱਲ ਕੀਤਾ ਜਾਵੇ। ਇਸ ਮੌਕੇ ਡੈਮੋਕ੍ਰੇਟਿਕ ਟੀਚਰ ਫਰੰਟ ਵੱਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਔਜਲਾ, ਜਗਦੀਪ ਕੁਮਾਰ, ਭੁਪਿੰਦਰ ਸੜੋਆ, 6635 ਈਟੀਟੀ ਵੱਲੋਂ ਭੁਪਿੰਦਰ ਕੁਮਾਰ, ਪ੍ਰਿਅੰਕਾ, 2392 ਵੱਲੋਂ ਪੂਨਮ ਰਾਣੀ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ ਅਤੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ, ਆਗੂ ਇਕਬਾਲ ਸਿੰਘ, ਕੁਲਦੀਪ ਸਿੰਘ, ਕਰਨ ਕੁਮਾਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਸਤਪਾਲ ਸਿੰਘ, ਸੋਨੀਆ ਦੇਵੀ, ਕੁਲਦੀਪ ਸਿੰਘ ਆਦਿ ਅਧਿਆਪਕ ਸਾਥੀ ਹਾਜ਼ਰ ਸਨ।