
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹੇ ਵਿਚ ਨਸ਼ੇ ਦੀ ਰੋਕਥਾਮ ਲਈ ਐੱਸਐੱਸਪੀ ਨੂੰ ਦਿੱਤਾ ਮੰਗ ਪੱਤਰ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗਪੁਰ ਅਤੇ ਸਾਥੀਆਂ ਵੱਲੋਂ ਐੱਸਐੱਸਪੀ ਤੁਸ਼ਾਰ ਗੁਪਤਾ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿਚ ਜ਼ਿਲ੍ਹੇ ’ਚ ਕਾਨੂੰਨ ਦੀ ਉਲੰਘਣਾ ਕਾਰਨ ਨਸ਼ੇ ਦਾ ਪਸਾਰਾ ਹੋਣ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨੌਜਵਾਨ ਨਸ਼ਿਆਂ ਦੇ ਦਲਦਲ ਵਿਚ ਧੱਸਦੇ ਜਾ ਰਹੇ ਹਨ। ਨਸ਼ਿਆਂ ਕਾਰਨ ਜ਼ਿਲ੍ਹੇ ਵਿਚ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹਲਕਾ ਬਲਾਚੌਰ ਦੇ ਪਿੰਡ ਰਾਏਪੁਰ ਮਾਜਰਾ ਵਿਖੇ ਥੋੜੇ ਸਮੇਂ ਦੌਰਾਨ ਹੀ 6 ਮੌਤਾਂ ਹੋ ਚੁੱਕੀਆਂ ਹਨ। ਗੌਰਤਲਬ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਵੇਚਣ ਵਾਲੇ ਕਿਸੇ ਉੱਤੇ ਵੀ ਕੋਈ ਕਾਰਵਾਈ ਨਹੀਂ ਕੀਤੀ। ਪਰ ਮ੍ਰਿਤਕ ਨੌਜਵਾਨ ਦੇ ਨਾਲ ਨਸ਼ਾ ਕਰਨ ਵਾਲਿਆਂ ਉੱਤੇ ਪਰਚਾ ਜ਼ਰੂਰ ਦਰਜ ਕਰ ਦਿੱਤਾ ਗਿਆ। ਹਾਲਾਂਕਿ ਇੱਕ ਨੌਜਵਾਨ ਵੱਲੋਂ ਨਸ਼ਾ ਵੇਚਣ ਵਾਲੇ ਦਾ ਨਾਂ ਦੱਸਦਿਆਂ ਅਤੇ ਨਸ਼ੇ ਕਾਰਨ ਨੌਜਵਾਨ ਦੀ ਮੌਤ ਕਿਵੇਂ ਹੋਈ ਦੀ ਵੀਡੀਓ ਵੀ ਸੋਸ਼ਲ ਮੀਡੀਆ ਅਤੇ ਪੁਲਿਸ ਨੂੰ ਮੁਹੱਈਆ ਕਰਵਾਈ ਗਈ। ਅਜੇ ਮੰਗਪੁਰ ਨੇ ਦੱਸਿਆ ਕਿ ਹਲਕਾ ਬਲਾਚੌਰ ਵਿਖੇ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਨਸ਼ਿਆਂ ’ਤੇ ਨੱਥ ਪਾਉਣ ਵਿਚ ਕਾਫੀ ਹੱਦ ਤੱਕ ਸਫਲਤਾ ਪਾ ਲਈ ਗਈ ਸੀ। ਪਰ ਹੁਣ ਫਿਰ ਨਸ਼ਾ ਤਸਕਰਾਂ ਵੱਲੋਂ ਸਰਗਰਮੀਆਂ ਵਿਚ ਫਿਰ ਵਾਧਾ ਹੋ ਰਿਹੈ ਅਤੇ ਹਲਕਾ ਬਲਾਚੌਰ ਦਾ ਨੌਜਵਾਨ ਨਸ਼ਿਆਂ ਵਿਚ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਡੋਬਦਾ ਜਾ ਰਿਹਾ ਹੈ। ਅਜੇ ਮੰਗਪੁਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ 7 ਦਿਨਾਂ ਦਾ ਸਮਾਂ ਮੰਗਿਆ ਹੈ ਤਾਂ ਜੋ ਨਸ਼ੇ ਉੱਤੇ ਰੋਕ ਲਗਾ ਸਕਣ। ਪਰ ਜੇਕਰ ਸਮਾਂ ਬੀਤਣ ’ਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ੇ ਨੂੰ ਰੋਕਣ ਲਈ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਕਾਂਗਰਸ ਪਾਰਟੀ ਵੱਲੋਂ ਇੱਕ ਤਿੱਖਾ ਸੰਘਰਸ਼ ਜ਼ਿਲ੍ਹੇ ਅੰਦਰ ਕੀਤਾ ਜਾਵੇਗਾ। ਇਸ ਮੌਕੇ ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਆਰਜੀਪੀਆਰਐੱਸ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦੱਲ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਨਾਨਕ ਸਿੰਘ ਬਾਂਠ ਚੇਅਰਮੈਨ ਬਲਾਚੌਰ, ਹਰਜੀਤ ਸਿੰਘ ਮੀਤ ਪ੍ਰਧਾਨ, ਰਾਜਿੰਦਰ ਸਿੰਘ ਸ਼ਿੰਦੀ ਦਫਤਰ ਸਕੱਤਰ, ਅਜੀਤ ਸਿੰਘ ਮੀਤ ਪ੍ਰਧਾਨ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਗੁਰਵਿੰਦਰ ਸਿੰਘ ਜਨਰਲ ਸੱਕਤਰ, ਡਾ. ਬਖਸ਼ੀਸ਼ ਸਿੰਘ ਸੀਨੀਅਰ ਆਗੂ, ਹਰਮੇਸ਼ ਕੁਮਾਰ ਪ੍ਰਧਾਨ ਐੱਸਸੀ ਸੈੱਲ ਸ਼ਹਿਰੀ, ਮਨਦੀਪ ਥਾਂਦੀ ਸੋਸ਼ਲ ਮੀਡੀਆ ਇੰਚਾਰਜ, ਕੁਲਵਿੰਦਰ ਮੰਡ ਸੋਸ਼ਲ ਮੀਡੀਆ ਇੰਚਾਰਜ ਬਲਾਚੌਰ, ਸੋਮਨਾਥ ਤਕਲਾ ਸੀਨੀਅਰ ਮੀਤ ਪ੍ਰਧਾਨ, ਵਿਵੇਕ ਲੱਧਣ ਯੂਥ ਆਗੂ, ਸੋਨੂੰ ਮਾਣੇਵਾਲ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।