ਪ੍ਰਸ਼ੋਤਮ ਬੈਂਸ,ਨਵਾਂਸ਼ਹਿਰ : ਮੈਡੀਕਲ ਪ੍ਰਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਹੋਂ ਅਤੇ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਡਾ ਭੀਮ ਰਾਓ ਅੰਬੇਡਕਰ ਭਵਨ ਜਾਫਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਿਢੱਲੋਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਿਢੱਲੋਂ ਨੇ ਕਿਹਾ ਕਿ ਮੈਡੀਕਲ ਪ੍ਰਰੈਕਟੀਸ਼ਨਰ ਵੱਲੋਂ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ 'ਚ ਜਾ ਕੇ ਲਗਾਤਾਰ ਮੈਡੀਕਲ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਬਣਾਈਆਂ ਟੀਮਾਂ ਹੜ੍ਹ ਪੀੜਤ ਪਿੰਡਾਂ ਅਤੇ ਝੁਗੀਆਂ ਝੌਂਪੜੀਆਂ 'ਚ ਰਹਿੰਦੇ ਲੋਕਾਂ ਦੀ ਮੈਡੀਕਲ ਜਾਂਚ ਕਰਕੇ ਮੁਫ਼ਤ ਦਵਾਈਆਂ, ਬਿਸਤਰੇ, ਕੱਪੜੇ ਅਤੇ ਹੋਰ ਘਰੇਲੂ ਵਰਤਣ ਵਾਲਾ ਸਾਮਾਨ ਵੀ ਵੰਡ ਰਹੀ ਹੈ।

ਇਸ ਮੌਕੇ ਟੇਕ ਚੰਦ, ਬਿਮਲ ਕੁਮਾਰ, ਚਰਨਜੀਤ ਸਿੰਘ, ਗੁਰਦੇਵ ਸਿੰਘ, ਗੁਰਦੇਵ ਸਿੰਘ, ਸ਼ਿੰਦਰ ਪਾਲ, ਕੁਲਵੀਰ ਸਿੰਘ, ਿਛੰਦਰ ਪਾਲ, ਕੁਲਵੀਰ ਸਿੰਘ, ਤਰਸੇਮ ਲਾਲ, ਦਿਲਬਾਗ ਸਿੰਘ, ਰਣਜੀਤ ਸਿੰਘ, ਬਹਾਦਰ ਸਿੰਘ, ਸ਼ੁਭਮ ਵਰਮਾ, ਗਗਨਦੀਪ ਸਿੰਘ ਆਦਿ ਵੀ ਹਾਜ਼ਰ ਸਨ।