ਪੱਤਰ ਪੇ੍ਰਰਕ, ਅੌੜ : ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਬਲਾਕ ਅੌੜ ਦੀ ਮੀਟਿੰਗ ਪ੍ਰਧਾਨ ਰਿੰਪੀ ਰਾਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਰਾਹੋਂ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਵਿਚ ਕੋਈ ਵੀ ਤਜਵੀਜ਼ ਨਾ ਰੱਖਣਾ ਨਿੰਦਣਯੋਗ ਹੈ। ਉਨਾਂ੍ਹ ਕਿਹਾ ਕਿ ਆਪ ਸਰਕਾਰ ਮੀਡ- ਡੇ-ਮੀਲ ਵਰਕਰਾਂ ਨੂੰ ਘੱਟ-ਘੱਟ ਉਜਰਤ ਕਾਨੂੰਨ ਲਾਗੂ ਕਰਦਿਆਂ ਰੈਗੂਲਰ ਕਰਨਾ ਚਾਹੀਦਾ ਹੈ। ਵਰਕਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਉਚ ਅਧਿਕਾਰੀਆਂ ਨੂੰ ਵਫ਼ਦ ਮਿਲਣ ਦਾ ਫੈਸਲਾ ਕੀਤਾ। ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੇ 2-3 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋ ਰਹੇ ਸੂਬਾ ਇਜਲਾਸ ਦੀਆਂ ਤਿਆਰੀਆਂ, ਜਥੇਬੰਦਕ ਚੋਣਾਂ ਵਿਚ ਸਹਿਯੋਗ ਕਰਨ ਅਤੇ ਵੱਧ ਤੋਂ ਵੱਧ ਮੈਂਬਰਸ਼ਿਪ ਕਰਨ ਦਾ ਫੈਸਲਾ ਕੀਤਾ। ਬਲਾਕ ਵੱਲੋਂ ਪਿਛਲੇ ਸੰਘਰਸ਼ਾਂ ਵਿਚ ਪਾਏ ਯੋਗਦਾਨ ਸਬੰਧੀ ਚਰਚਾ ਕੀਤੀ ਅਤੇ ਆਉਣ ਵਾਲੇ ਸੰਘਰਸ਼ਾਂ ਵਿਚ ਵੀ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਸਾਂਝੇ ਸੰਘਰਸਾਂ ਦੌਰਾਨ ਆਗੂਆਂ 'ਤੇ ਦਰਜ ਪੁਲਿਸ ਕੇਸ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਪ੍ਰਰੀਤੀ, ਕੁਲਵਿੰਦਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਸੱਤਿਆ, ਜਸਵਿੰਦਰ ਕੌਰ, ਬਲਵਿੰਦਰ ਕੌਰ, ਜੋਤੀ, ਚਰਨਜੀਤ ਕੌਰ, ਬਿਮਲਾ ਦੇਵੀ, ਪੋ੍ਮਿਲਾ ਦੇਵੀ, ਨਵਜੀਤ ਕੌਰ, ਸਰਬਜੀਤ ਕੌਰ, ਭੁਪਿੰਦਰ ਕੌਰ, ਲਛਮੀ ਦੇਵੀ, ਮਮਤਾ, ਊਸ਼ਾ ਰਾਣੀ, ਸਰੋਜ ਰਾਣੀ, ਸੋਨੀਆ, ਪਰਮਿੰਦਰਜੀਤ ਕੌਰ, ਆਸ਼ਾ ਰਾਣੀ, ਮੰਜੂ, ਜੋਤੀ, ਮਨਦੀਪ ਕੌਰ, ਸੁਖਵਿੰਦਰ ਕੌਰ, ਰੇਸ਼ਮ ਕੌਰ, ਸੰਦੀਪ ਕੌਰ, ਮਮਤਾ ਰਾਣੀ, ਸੁਸ਼ਮਾ ਰਾਣੀ, ਸੋਮਾ ਰਾਣੀ, ਆਸ਼ਾ ਰਾਣੀ ਆਦਿ ਵੀ ਹਾਜ਼ਰ ਸਨ।