- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਅਧੀਨ ਆਉਂਦੇ ਬੰਗਾ ਰੋਡ ਸਥਿਤ ਸ਼ੂਗਰ ਮਿੱਲ ਸਾਹਮਣੇ ਪਰਵਾਸੀ ਮਜ਼ਦੂਰਾਂ ਲਈ ਬਣੇ ਕੁਆਰਟਰਾਂ ਦੇ ਇਕ ਕਮਰਾ ਨੰਬਰ 4 ’ਚ ਇਕ ਪਰਵਾਸੀ ਲੜਕੀ ਵੱਲੋਂ ਸ਼ਕੀ ਹਾਲਤ ’ਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ, ਜਦਕਿ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ਵੱਲੋਂ ਦਰਵਾਜ਼ਾ ਖੋਲ੍ਹਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋਇਆ ਅਤੇ ਮੌਕੇ ਤੋਂ ਕਿਧਰੇ ਚਲਾ ਗਿਆ ਹੈ। ਉਧਰ, ਮੌਕੇ ’ਤੇ ਪੁੱਜੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਦਰਵਾਜ਼ਾ ਦੀ ਟੀਨ ਨੂੰ ਵੱਢ ਕੇ ਦਰਵਾਜ਼ਾ ਖੋਲ੍ਹ ਕੇ ਕਮਰੇ ’ਚ ਵੜ ਕੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਅਧੀਨ ਆਉਂਦੇ ਬੰਗਾ ਰੋਡ ਸਥਿਤ ਸ਼ੂਗਰ ਮਿੱਲ ਸਾਹਮਣੇ ਪਰਵਾਸੀ ਮਜ਼ਦੂਰਾਂ ਲਈ ਬਣੇ ਕੁਆਰਟਰਾਂ ਦੇ ਇਕ ਕਮਰਾ ਨੰਬਰ 4 ’ਚ ਇਕ ਪਰਵਾਸੀ ਲੜਕੀ ਵੱਲੋਂ ਸ਼ਕੀ ਹਾਲਤ ’ਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ, ਜਦਕਿ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ਵੱਲੋਂ ਦਰਵਾਜ਼ਾ ਖੋਲ੍ਹਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋਇਆ ਅਤੇ ਮੌਕੇ ਤੋਂ ਕਿਧਰੇ ਚਲਾ ਗਿਆ ਹੈ। ਉਧਰ, ਮੌਕੇ ’ਤੇ ਪੁੱਜੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਦਰਵਾਜ਼ਾ ਦੀ ਟੀਨ ਨੂੰ ਵੱਢ ਕੇ ਦਰਵਾਜ਼ਾ ਖੋਲ੍ਹ ਕੇ ਕਮਰੇ ’ਚ ਵੜ ਕੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਹਾਜ਼ਰ ਗੁਆਂਢੀਆਂ ਨੇ ਦੱਸਿਆ ਕਿ ਪੰਜ ਦਿਨ ਪਹਿਲਾ ਇਹ ਲੜਕੀ ਤੇ ਇਕ ਨੌਜਵਾਨ ਇਥੇ ਰਹਿਣ ਆਏ ਸਨ।
ਇਨ੍ਹਾਂ ਵਿਚਾਲੇ ਪਿਆਰ ਤੇ ਲੜਾਈ ਝਗੜਾ ਆਮ ਗੱਲ ਸੀ। ਉਨ੍ਹਾਂ ਦੱਸਿਆ ਕਿ ਦਿਨ ਵੇਲੇ ਇਹ ਦੋਵੇਂ ਕਮਰੇ ਦੇ ਬਾਹਰ ਤੇ ਨੇੜਲੇ ਇਲਾਕੇ ’ਚ ਘੁੰਮਦੇ-ਫਿਰਦੇ ਰਹਿੰਦੇ ਸੀ। ਪਰ ਅੱਜ ਲੜਕੀ ਨੇ ਅਚਾਨਕ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਕੇ ਸ਼ੱਕੀ ਹਾਲਾਤ ’ਚ ਚੁੰਨੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਨੇ ਕਮਰੇ ਦਾ ਦਰਵਾਜ਼ਾ ਖੋਲ੍ਹਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕਿਆ। ਇਸ ਦੌਰਾਨ ਨੌਜਵਾਨ ਇਹ ਆਖ ਰਿਹਾ ਸੀ ਕਿ ਜੇਕਰ ਲੜਕੀ ਨੇ ਜਿਉਂਦਾ ਨਹੀਂ ਰਹਿਣਾ ਤਾਂ ਉਸ ਨੇ ਵੀ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣੀ ਹੈ। ਪਰ ਜਦੋਂ ਲੜਕੀ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਉਹ ਜ਼ਖ਼ਮੀ ਹਾਲਤ ’ਚ ਮੌਕੇ ਤੋਂ ਚਲਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਉਧਰ ਮਹਿਲਾ ਵੱਲੋਂ ਸ਼ਕੀ ਹਾਲਤ ’ਚ ਸੁਸਾਇਡ ਕਰਨ ਦਾ ਪਤਾ ਚੱਲਣ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।