ਨੇਗੀ ਨੇ ਟੈਕਸਾਂ ’ਚ ਵਾਧੇ ਬਾਰੇ ਦਿੱਤਾ ਸਪੱਸ਼ਟੀਕਰਨ
ਮੰਤਰੀ ਜਗਤ ਸਿੰਘ ਨੇਗੀ ਨੇ ਟੈਕਸਾਂ ਚ ਵਾਧੇ‘ਬਾਰੇ ਦਿੱਤਾ ਸਪੱਸ਼ਟੀਕਰਨ
Publish Date: Thu, 26 Feb 2026 08:04 PM (IST)
Updated Date: Fri, 27 Feb 2026 04:10 AM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਹਿਮਾਚਲ ਪ੍ਰਦੇਸ਼ ਦੇ ਬਾਗਬਾਨੀ ਅਤੇ ਮਾਲ ਮੰਤਰੀ ਜਗਤ ਸਿੰਘ ਨੇਗੀ ਅੱਜ ਬਲਾਚੌਰ ਵਿਖੇ ਆਪਣੇ ਇੱਕ ਨਿੱਜੀ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਸਮੇਂ ਹਿਮਾਚਲ ਬਾਰਡਰ ਟੈਕਸ ਵਿੱਚ ਕੀਤੇ ਗਏ ਭਾਰੀ ਵਾਧੇ ਅਤੇ ਹੋਰ ਅਹਿਮ ਮੁੱਦਿਆਂ ਤੇ ਸਪੱਸ਼ਟੀਕਰਨ ਦਿੱਤਾ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਹਿਮਾਚਲ ਵਿਚ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਅਤੇ ਵਪਾਰੀਆਂ ਤੇ ਲਾਏ ਜਾ ਰਹੇ ਟੈਕਸਾਂ ਕਾਰਨ ਵੱਧ ਰਹੇ ਰੋਸ ਬਾਰੇ ਪੁੱਛੇ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਟੈਕਸਾਂ ਵਿੱਚ ਵਾਧਾ ਇੱਕ ਸਾਲਾਨਾ ਪ੍ਰਕਿਰਿਆ ਹੈ ਅਤੇ ਇਹ ਹਰ ਸਾਲ ਵਧਦੇ ਹਨ। ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ, ਵਧੇ ਹੋਏ ਟੈਕਸਾਂ ਦੇ ਮੁੱਦੇ ਨੂੰ ਅਗਲੇ ਵਿਧਾਨ ਸਭਾ ਸੈਸ਼ਨ ਵਿਚ ਵਿਚਾਰਿਆ ਜਾਵੇਗਾ।।ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਕੋਸ਼ਿਸ਼ ਕਰੇਗੀ ਕਿ ਬਾਹਰਲੇ ਸੂਬਿਆਂ ਤੋਂ ਹਿਮਾਚਲ ਆਉਣ ਵਾਲੇ ਸੈਲਾਨੀਆਂ ਅਤੇ ਆਮ ਲੋਕਾਂ ਤੇ ਟੈਕਸ ਦਾ ਵਾਧੂ ਬੋਝ ਨਾ ਪਵੇ ਅਤੇ ਇਸ ਮਸਲੇ ਦਾ ਕੋਈ ਢੁਕਵਾਂ ਹੱਲ ਕੱਢਿਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਕਈ ਸਥਾਨਕ ਆਗੂ ਅਤੇ ਸ਼ਖ਼ਸੀਅਤਾਂ ਵੀ ਮੌਜੂਦ ਸਨ।