ਵਿਧਾਇਕ ਨਛੱਤਰ ਪਾਲ ਨੇ ਮੁੱਖ ਸਕੱਤਰ ਪੰਜਾਬ ਦੇ ਨਾਂ ਸੌਂਪਿਆ ਮੰਗ ਪੱਤਰ ਵਿਧਾਇਕ ਨਛੱਤਰ ਪਾਲ ਨੇ ਮੁੱਖ ਸਕੱਤਰ ਪੰਜਾਬ ਦੇ ਨਾਂਅ ਸੌਂਪਿਆ ਮੰਗ ਪੱਤਰ
Publish Date: Tue, 15 Sep 2026 06:43 PM (IST)
Updated Date: Tue, 15 Sep 2026 06:44 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਨਵਾਂਸ਼ਹਿਰ ਦੇ ਵਿਧਾਇਕ ਨਛੱਤਰ ਪਾਲ ਪੰਜਾਬ ਦੇ ਚੀਫ ਸੈਕਟਰੀ ਨੂੰ ਜ਼ਿਲ੍ਹੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਵਿਧਾਇਕ ਨਛੱਤਰ ਪਾਲ ਨੇ ਦੱਸਿਆ ਕਿ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਅਧੀਨ ਸਤਲੁਜ ਦਰਿਆ ਵਿਚ ਡੀ-ਸਿਲਟਿੰਗ ਦੇ ਨਾਂ ’ਤੇ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਤੁਰੰਤ ਰੋਕਣ ਸਬੰਧੀ ਅਪੀਲ ਕੀਤੀ। ਵਿਧਾਇਕ ਨਛੱਤਰ ਪਾਲ ਨੇ ਦੱਸਿਆ ਕਿ ਇਹ ਮਾਈਨਿੰਗ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ, ਨਿਰਧਾਰਿਤ ਡੂੰਘਾਈ ਅਤੇ ਪ੍ਰਵਾਨਿਤ ਖੇਤਰਾਂ ਤੋਂ ਕਿਤੇ ਵੱਧ ਜਾ ਕੇ ਭਾਰੀ ਮਸ਼ੀਨਰੀ ਨਾਲ ਰੇਤ ਦੀ ਪੁਟਾਈ ਕੀਤੀ ਜਾ ਰਹੀ ਹੈ। ਇਹ ਸਿੱਧੀ ਉਲੰਘਣਾ ਨਾ ਸਿਰਫ਼ ਕੁਦਰਤੀ ਸਰੋਤਾਂ ਦੀ ਲੁੱਟ ਹੈ, ਸਗੋਂ ਦਰਿਆ ਦੇ ਵਾਤਾਵਰਣ ਨੂੰ ਵੀ ਬੁਰੀ ਤਰ੍ਹਾਂ ਬਰਬਾਦ ਕਰ ਰਹੀ ਹੈ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਇਸ ਵੇਲੇ ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਇਸ ਗੈਰ-ਵਿਗਿਆਨਕ ਅਤੇ ਅੰਨ੍ਹੇਵਾਹ ਖੁਦਾਈ ਕਾਰਨ ਸਤਲੁਜ ਦਰਿਆ ਦੇ ਕੁਦਰਤੀ ਕਿਨਾਰਿਆਂ ਅਤੇ ਧੁੱਸੀ ਬੰਨ੍ਹ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੀਂਹ ਅਤੇ ਦਰਿਆ ਵਿਚ ਪਾਈ ਦੇ ਵਧ ਰਹੇ ਪੱਧਰ ਕਾਰਨ ਬੰਨ੍ਹ ਟੁੱਟਣ ਦਾ ਇੱਕ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਜੇਕਰ ਇਹ ਬੰਨ੍ਹ ਟੁੱਟਦਾ ਹੈ, ਤਾਂ ਉਨ੍ਹਾਂ ਦੇ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਭਿਆਨਕ ਹੜ੍ਹ ਆ ਜਾਵੇਗਾ, ਜਿਸ ਨਾਲ ਲੋਕਾਂ ਦੀਆਂ ਜਾਨਾਂ, ਪਸ਼ੂ-ਧਨ, ਘਰ ਅਤੇ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਜਾਣਗੀਆਂ। ਸਥਿਤੀ ਦੀ ਗੰਭੀਰਤਾ ਅਤੇ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ, ਉਨ੍ਹਾਂ ਅਪੀਲ ਕੀਤੀ ਕਿ ਨਵਾਂਸ਼ਹਿਰ ਅਧੀਨ ਆਉਂਦੇ ਸਤਲੁਜ ਦਰਿਆ ਦੇ ਸਾਰੇ ਹਿੱਸੇ ਵਿੱਚ ਡੀ-ਸਿਲਡਿੰਗ ਅਤੇ ਮਾਈਨਿੰਗ ਦੇ ਕੰਮ ਨੂੰ ਤੁਰੰਤ ਰੋਕਣ ਦੇ ਹੁਕਮ ਜਾਰੀ ਕੀਤੇ ਜਾਣ। ਇਸ ਖੇਤਰ ਦਾ ਮੁਆਇਨਾ ਕਰਨ ਅਤੇ ਦਰਿਆ ਦੇ ਕਿਨਾਰਿਆਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਸੁਤੰਤਰ ਟੀਮ ਭੇਜੀ ਜਾਵੇ। ਡੀ-ਸਿਲਡਿੰਗ ਦੀ ਆੜ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਤੇ ਠੇਕੇਦਾਰਾਂ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਉੁਮੀਦ ਜਤਾਈ ਕਿ ਤੁਸੀਂ ਇਸ ਮਾਮਲੇ ਨੂੰ ਬੇਹੱਦ ਜ਼ਰੂਰੀ ਸਮਝਦਿਆਂ ਇਲਾਕੇ ਨੂੰ ਇੱਕ ਵੱਡੀ ਮਨੁੱਖੀ ਆਫ਼ਤ ਤੋਂ ਬਚਾਉਣ ਲਈ ਤੁਰੰਤ ਕਦਮ ਚੁੱਕਣਗੇ।