ਵਿਧਾਇਕਾ ਕਟਾਰੀਆ ਨੇ ਜੇਡੀ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ
ਵਿਧਾਇਕਾ ਸੰਤੋਸ਼ ਕਟਾਰੀਆ ਨੇ ਚੰਦਰ ਮੋਹਨ ਜੇਡੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ
Publish Date: Thu, 15 Jan 2026 05:38 PM (IST)
Updated Date: Fri, 16 Jan 2026 04:06 AM (IST)

‘ਆਪ’ ਪਾਰਟੀ ਦਾ ਝੰਡਾ ਪਾ ਕੇ ਦਿੱਤੀ ਅੰਤਿਮ ਵਿਦਾਈ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਚੰਦਰ ਮੋਹਨ ਜੇਡੀ ਦਾ ਚਲੇ ਜਾਣਾ ਪਾਰਟੀ ਤੇ ਸਮਾਜ ਲਈ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਇਸ ਅਪਾਰ ਦੁੱਖ ਦੀ ਘੜੀ ’ਚ ਅਸੀਂ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੇ ਹਾਂ। ਅਸੀਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਅੰਤਿਮ ਸੰਸਕਾਰ ਦੀਆਂ ਰਸਮਾਂ ਦੌਰਾਨ ਚੰਦਰ ਮੋਹਨ ਜੇਡੀ ਦੇ ਭਰਾ ਵੱਲੋਂ ਉਨ੍ਹਾਂ ਨੂੰ ਚਿਖਾ ਨੂੰ ਅਗਨੀ ਭੇਟ ਕੀਤੀ। ਇਸ ਮੌਕੇ ਸਤਨਾਮ ਜਲਾਲਪੁਰ ਜ਼ਿਲ੍ਹਾ ਪ੍ਰਧਾਨ ਆਪ, ਸਤਨਾਮ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ, ਲਲਿਤ ਮੋਹਨ ਪਾਠਕ ਹਲਕਾ ਇੰਚਾਰਜ ਨਵਾਂਸ਼ਹਿਰ, ਸੇਠੀ ਉਧਨਵਾਲ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ, ਗਗਨ ਅਗਨਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ, ਸੁਨੀਲ ਕੌਸ਼ਲ ਪ੍ਰਧਾਨ ਨਗਰ ਕੌਂਸਲ ਬਲਾਚੌਰ, ਬਲਾਚੌਰ ਪਬਲਿਕ ਸਕੂਲ ਦੇ ਚੇਅਰਮੈਨ ਐੱਚਪੀ ਸਿੰਘ, ਕੌਂਸਲਰ ਪਰਮਿੰਦਰ ਭਾਟੀਆ, ਸਾਬਕਾ ਸਰਪੰਚ ਜਸਵੀਰ ਔਲੀਆਪੁਰ, ਕੌਂਸਲਰ ਅਜੈ ਕੁਮਾਰ, ਬਿੱਟੂ ਰਾਣਾ, ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਨੰਦ ਕਿਸ਼ੋਰ, ਬਲਾਕ ਪ੍ਰਧਾਨ ਸੁਰਿੰਦਰ ਭੱਟੀ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਚੰਦਰ ਮੋਹਨ ਜੇਡੀ ਇੱਕ ਮਿਹਨਤੀ ਤੇ ਮਿਲਣਸਾਰ ਸ਼ਖਸੀਅਤ ਸਨ, ਜਿਨ੍ਹਾਂ ਨੇ ਪਾਰਟੀ ਦੀ ਮੀਡੀਆ ਰਣਨੀਤੀ ’ਚ ਅਹਿਮ ਭੂਮਿਕਾ ਨਿਭਾਈ। ਮੁੱਖ ਮੰਤਰੀ ਤੇ ਪਾਰਟੀ ਦੇ ਹੋਰ ਉੱਚ ਆਗੂਆਂ ਨੇ ਚੰਦਰ ਮੋਹਨ ਜੇਡੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।