ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਆਮ ਆਦਮੀ ਕਲੀਨਿਕ ਪਿੰਡ ਗੜ੍ਹੀ ਕਾਨੂੰਗੋਆ ਦੀ ਕੀਤੀ ਸ਼ੁਰੂਆਤ
Publish Date: Wed, 12 Aug 2026 04:23 PM (IST)
Updated Date: Wed, 12 Aug 2026 04:23 PM (IST)
- ‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ : ਕਟਾਰੀਆ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਵਿਧਾਨ ਸਭਾ ਹਲਕਾ ਬਲਾਚੌਰ ਦੀ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਆਮ ਆਦਮੀ ਕਲੀਨਿਕ ਪਿੰਡ ਗੜ੍ਹੀ ਕਾਨੂੰਗੋਆ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਜਿਸ ਵਿਚ ਲੋਕਾਂ ਨੂੰ ਮੁਫ਼ਤ ਜਾਂਚ, ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਨਿੱਜੀ ਹਸਪਤਾਲਾਂ ’ਚ ਓਪੀਡੀ ਰਾਹੀਂ ਦਿੱਤੀ ਜਾ ਰਹੀ ਮਹਿੰਗੀਆਂ ਸਿਹਤ ਸਹੂਲਤਾਂ ਤੋਂ ਛੁਟਕਾਰਾ ਦਿਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਹਿਤ ਸਹੂਲਤਾਂ ਪ੍ਰਾਪਤ ਕਰਨ ਲਈ ਵੱਖ-ਵੱਖ ਟੈਸਟਾਂ ਤੋਂ ਹਜ਼ਾਰਾਂ ਰੁਪਏ ਖਰਚਣੇ ਪੈਂਦੇ ਹਨ ਪਰ ਆਮ ਆਦਮੀ ਕਲੀਨਿਕ ਵਿਖੇ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਇਲਾਜ ਅਤੇ ਟੈੱਸਟਾਂ ਦੀ ਸਹੂਲਤ ਦਿੱਤੀ ਜਾਂਦੀ ਹੈ। ਜਿਸ ਦਾ ਲੋਕਾਂ ਵੱਲੋਂ ਵੱਧ ਤੋਂ ਵੱਧ ਲਾਭ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਸਕੂਲ ਆਫ ਐਮੀਨੈਂਸ ਤਹਿਤ ਆਧੁਨਿਕ ਸਹੁਲਤਾਂ ਵਾਲੇ ਸਕੂਲਾਂ ਵਿਚ ਪੜ੍ਹਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਬੱਸ ਦੀ ਸਹੁਲਤ, ਮੁਫਤ ਰਾਸ਼ਨ ਦੀ ਸਹੂਲਤ ਦੇ ਨਾਲ-ਨਾਲ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 3000 ਤੋਂ 4500 ਰੁਪਏ ਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਜੋ ਔਰਤਾਂ ਆਸਾਨੀ ਨਾਲ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਸਕਣ। ਉਨ੍ਹਾਂ ਕਿਹਾ ਕਿ ਲੋਕ ‘ਆਪ’ ਸਰਕਾਰ ਤੋਂ ਕਾਫੀ ਖੁਸ਼ ਹਨ ਅਤੇ 2027 ਦੀਆਂ ਚੋਣਾਂ ਵਿਚ ‘ਆਪ’ ਸਰਕਾਰ ਨੂੰ ਦੋਬਾਰਾ ਸੱਤਾ ਵਿਚ ਕਾਬਜ ਕਰਨ ਦਾ ਮਨ ਬਣਾ ਚੁੱਕੇ ਹਨ। ਇਸ ਸਮਾਗਮ ਵਿਚ ਪੁੱਜਣ ’ਤੇ ਵਿਧਾਇਕ ਸੰਤੋਸ਼ ਕਟਾਰੀਆ ਦਾ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬੈਰਾਗੀ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਪਰਮਜੀਤ ਸਿੰਘ ਖ਼ਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਡਾ. ਬਲਵੀਰ ਸਿੰਘ, ਵਿਧਾਇਕ ਸੰਤੋਸ਼ ਕਟਾਰੀਆ, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਐੱਸਐੱਮਓ ਡਾ. ਗੀਤਾਂਜਲੀ ਸਿੰਘ ਸਮੇਤ ਹੋਰਨਾਂ ਸਿਹਤ ਅਫ਼ਸਰਾਂ ਅਤੇ ਮੁਲਾਜ਼ਮਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜਿਨ੍ਹਾਂ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਆਮ ਆਦਮੀ ਕਲੀਨਿਕ ਪਿੰਡ ਗੜ੍ਹੀ ਕਾਨੂੰਗੋਆ ਵਿਖੇ ਸ਼ੁਰੂ ਕਰਵਾਇਆ ਹੈ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀ ਜਾ ਰਹੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਪੁਰਜ਼ੋਰ ਅਪੀਲ ਵੀ ਕੀਤੀ। ਇਸ ਮੌਕੇ ਸਰਪੰਚ ਮੋਹਣ ਸਿੰਘ, ਧਰਮੇਂਦਰ ਸਿੰਘ, ਹਰਜੀਤ ਸਿੰਘ, ਚਰਨਜੀਤ ਸਿੰਘ ਵਾਈਸ ਕੋਆਰਡੀਨੇਟਰ, ਬਹਾਦਰ ਸਿੰਘ, ਜੋਨੀ ਨੰਬਰਦਾਰ, ਗੁਰਨਾਮ ਸਿੰਘ ਰਾਏਪੁਰ, ਬਹਾਦਰ ਸਿੰਘ, ਨੀਲਮ ਰਾਣੀ, ਹਰਮੇਸ਼ ਕੌਰ, ਇੰਦਰਜੀਤ ਕੌਰ ਬਾਵਾ ਆਦਿ ਹਾਜ਼ਰ ਸਨ।