ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ
Publish Date: Mon, 23 Nov 2026 04:04 PM (IST)
Updated Date: Mon, 23 Nov 2026 04:07 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਹਲਕਾ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ ਨੇ ਅੱਜ ਬਲਾਚੌਰ ਸਥਿਤ ਆਪਣੇ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਪ੍ਰਾਪਤ ਸ਼ਿਕਾਇਤਾਂ ਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਨੇ ਆਪਣੇ-ਆਪਣੇ ਪਿੰਡਾਂ ਅਤੇ ਇਲਾਕਿਆਂ ਨਾਲ ਸਬੰਧਤ ਵੱਖ-ਵੱਖ ਲੋਕ ਹਿੱਤ ਦੇ ਮਸਲੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ। ਵਿਧਾਇਕ ਸੰਤੋਸ਼ ਕਟਾਰੀਆ ਨੇ ਹਰੇਕ ਵਿਅਕਤੀ ਦੀ ਗੱਲ ਗੰਭੀਰਤਾ ਅਤੇ ਧਿਆਨ ਨਾਲ ਸੁਣਦਿਆਂ ਸਬੰਧਤ ਮਾਮਲਿਆਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਨਿਪਟਾਰਾ ਤੈਅ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਲੋਕ ਮਿਲਣੀਆਂ ਰਾਹੀਂ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਅਤੇ ਮੰਗਾਂ ਸਿੱਧੇ ਆਪਣੇ ਨੁਮਾਇੰਦਿਆਂ ਤੱਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਨਾਲ ਸਮੱਸਿਆਵਾਂ ਦਾ ਹੱਲ ਹੋਰ ਵੀ ਸੁਚਾਰੂ ਢੰਗ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ।