ਮਹੀਨਾਵਾਰ ਗੁਰਮਤਿ ਸਮਾਗਮ 26 ਨੂੰ
ਮਹੀਨਾਵਾਰ ਗੁਰਮਤਿ ਸਮਾਗਮ 26 ਨੂੰ
Publish Date: Wed, 22 Apr 2026 05:01 PM (IST)
Updated Date: Wed, 22 Apr 2026 05:04 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸਮੂਹ ਸੰਗਤ ਵੱਲੋਂ ਮਹੀਨਾਵਾਰ ਗੁਰਮਤਿ ਸਮਾਗਮ 26 ਅਪ੍ਰੈਲ ਦਿਨ ਐਤਵਾਰ ਸ਼ਾਮ 6 ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਮਾਨ ਸਿੰਘ (ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ) ਗੁਰਮਤਿ ਵਿਚਾਰਾਂ ਦੀ ਸਾਂਝ ਨਾਲ ਸੰਗਤ ਨੂੰ ਪਰਮਾਤਮਾ ਦੇ ਚਰਨਾਂ ਨਾਲ ਜੋੜਨਗੇ। ਗੁਰਮਤਿ ਸਮਾਗਮ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਬੈਨਰ ਜਾਰੀ ਕੀਤਾ। ਇਸ ਮੌਕੇ ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਗਿਆਨੀ ਦੇਸਾ ਸਿੰਘ ਹੈਡ ਗ੍ਰੰਥੀ, ਭਾਈ ਉਂਕਾਰ ਸਿੰਘ, ਅਮਰਜੀਤ ਸਿੰਘ ਸੈਕਟਰੀ, ਹਰਬੰਸ ਸਿੰਘ ਨੰਬਰਦਾਰ, ਠੇਕੇਦਾਰ ਮਨਜੀਤ ਸਿੰਘ ਜਲੰਧਰ, ਰਘਵੀਰ ਸਿੰਘ, ਰਜਿੰਦਰ ਕੌਰ, ਗੁਰਲੀਨ ਕੌਰ, ਪ੍ਰਭਲੀਨ ਕੌਰ, ਲਖਬੀਰ ਸਿੰਘ ਲੱਖੀ, ਨੰਬਰਦਾਰ ਅਮਰੀਕ ਸਿੰਘ, ਕੋਚ ਸਤਬੀਰ ਸਿੰਘ ਸੱਤੀ, ਗੁਰਫਤਿਹ ਸਿੰਘ, ਰਾਜਾ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ।