- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸ਼ਾ ਸੁਪਰਵਾਈਜ਼ਰਾਂ ਤੇ ਆਸ਼ਾ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਆਯੋਜਿਤ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਅਗਵਾਈ ਹੇਠ ਸਮੂਹ ਆਸ਼ਾ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰਾਂ ਦੀ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਸੰਬੰਧੀ ਮਹੀਨਾਵਾਰ ਮੀਟਿੰਗ ਕਰਵਾਈ। ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਅਤੇ ਲੋਕਾਂ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਹਦਾਇਤ ਕੀਤੀ ਕਿ ਪਿੰਡ ਪੱਧਰ ’ਤੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ, ਮਲੇਰੀਆ ਸਮੇਤ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਅਤੇ ਸਮੇਂ ਸਿਰ ਜਾਂਚ ਤੇ ਇਲਾਜ ਸੰਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੁਖਾਰ ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰ ਕੇ ਜਾਂਚ ਲਈ ਸਿਹਤ ਕੇਂਦਰ ਤੱਕ ਲਿਆਉਣਾ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀਆਂ ਸਰਗਰਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਅੰਮ੍ਰਿਤ ਪਾਲ ਸਿੰਘ ਵੱਲੋਂ ਮਲਟੀਪਰਪਜ਼ ਹੈਲਥ ਵਰਕਰਾਂ (ਮੇਲ) ਅਤੇ ਸਮੂਹ ਆਸ਼ਾ ਵਰਕਰਾਂ ਨੂੰ ਮਲੇਰੀਆ ਦੀ ਸਲਾਈਡ ਤਿਆਰ ਕਰਨ ਅਤੇ ਜਾਂਚ ਸਬੰਧੀ ਸਿਖਲਾਈ ਦਿੱਤੀ ਗਈ। ਉਨ੍ਹਾਂ ਵੱਲੋਂ ਮਲੇਰੀਆ ਦੀ ਸ਼ੁਰੂਆਤੀ ਪਛਾਣ, ਸਲਾਈਡ ਬਣਾਉਣ ਦੀ ਪ੍ਰਕਿਰਿਆ ਅਤੇ ਮਰੀਜ਼ਾਂ ਦੀ ਸਮੇਂ ਸਿਰ ਜਾਂਚ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਾਜਵਿੰਦਰ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।