ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਜ਼ (ਮੇਲ) ਦੀ ਮਹੀਨਾਵਾਰ ਮੀਟਿੰਗ ਕਰਵਾਈ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਜ਼ (ਮੇਲ) ਦੀ ਮਹੀਨਾਵਾਰ ਮੀਟਿੰਗ ਕਰਵਾਈ
Publish Date: Tue, 03 Nov 2026 04:51 PM (IST)
Updated Date: Tue, 03 Nov 2026 04:53 PM (IST)
ਸਟਾਫ਼ ਰਿਪੋਟਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਹਤ ਵਿਭਾਗ ਪੰਜਾਬ ਵੱਲੋਂ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੇ ਖ਼ਾਤਮੇ ਲਈ ਮੁਹਿੰਮ ਚਲਾਈ ਜਾ ਰਹੀ ਹੈ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਜ਼ (ਮੇਲ) ਦੀ ਮਹੀਨਾਵਾਰ ਮੀਟਿੰਗ ਹੋਈ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਘਰ-ਘਰ ਸਰਵੇਖਣ ਦੌਰਾਨ ਬੁਖਾਰ ਦੇ ਮਰੀਜ਼ਾਂ ਦੀ ਪਛਾਣ ਕਰਕੇ ਜਾਂਚ ਅਤੇ ਪੂਰਾ ਇਲਾਜ ਯਕੀਨੀ ਬਣਾਇਆ ਜਾਵੇ। ਨਿਰਧਾਰਿਤ ਟੀਚਿਆਂ ਅਨੁਸਾਰ ਬਲੱਡ ਸਲਾਈਡਾਂ ਸਮੇਂ ਸਿਰ ਬਣਾਈਆਂ ਜਾਣ ਅਤੇ ਸਾਰਾ ਰਿਕਾਰਡ ਸਹੀ ਢੰਗ ਨਾਲ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਤੁਰੰਤ ਕਾਰਵਾਈ ਹੋਵੇ ਅਤੇ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਤਾਂ ਜੋ ਲੋਕ ਬਿਮਾਰੀ ਹੋਣ ਤੋਂ ਪਹਿਲਾਂ ਹੀ ਬਚਾਅ ਦੇ ਉਪਾਅ ਅਪਣਾਉਣ। ਮਲੇਰੀਆ ਇੱਕ ਗੰਭੀਰ ਬਿਮਾਰੀ ਹੈ, ਜੋ ਸੰਕਰਮਿਤ ਮਾਦਾ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਬੁਖਾਰ, ਠੰਢ ਲੱਗਣਾ, ਪਸੀਨਾ ਆਉਣਾ, ਸਿਰ ਦਰਦ ਅਤੇ ਸਰੀਰ ਵਿਚ ਦਰਦ ਇਸ ਦੇ ਆਮ ਲੱਛਣ ਹਨ। ਸਮੇਂ ਸਿਰ ਜਾਂਚ ਤੇ ਪੂਰਾ ਇਲਾਜ ਨਾ ਹੋਣ ਤੇ ਇਹ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਡਾ. ਰਾਕੇਸ਼ ਪਾਲ ਨੇ ਅਪੀਲ ਕੀਤੀ ਕਿ ਬੁਖਾਰ ਹੋਣ‘ਤੇ ਆਪਣੇ ਆਪ ਦਵਾਈ ਲੈਣ ਦੀ ਬਜਾਏ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਚ ਜਾਂਚ ਕਰਵਾਈ ਜਾਵੇ, ਕਿਉਂਕਿ ਉੱਥੇ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਰੋਕਣਾ ਹੀ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਇਸ ਲਈ ਹਰ ਸੋਮਵਾਰ ਤੇ ਸ਼ੁੱਕਰਵਾਰ ਨੂੰ ਡ੍ਰਾਈ ਡੇਅ‘ਵਜੋਂ ਮਨਾਇਆ ਜਾਵੇ ਅਤੇ ਘਰਾਂ, ਦਫ਼ਤਰਾਂ, ਸਕੂਲਾਂ ਤੇ ਜਨਤਕ ਥਾਵਾਂ ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੂਲਰਾਂ, ਫਰਿੱਜ ਦੀਆਂ ਟਰੇਆਂ, ਗਮਲਿਆਂ ਅਤੇ ਪਾਣੀ ਵਾਲੇ ਭਾਂਡਿਆਂ ਦੀ ਨਿਯਮਤ ਸਫ਼ਾਈ ਕੀਤੀ ਜਾਵੇ। ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਤੇ ਖਾਲੀ ਡੱਬਿਆਂ ਵਿਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਪੂਰੀ ਬਾਂਹ ਵਾਲੇ ਕੱਪੜੇ ਪਹਿਨਣ, ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੇ ਸਾਧਨਾਂ ਦੀ ਵਰਤੋਂ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਤੇ ਡੇਂਗੂ ਦੀ ਰੋਕਥਾਮ ਸਿਰਫ਼ ਸਿਹਤ ਵਿਭਾਗ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।