ਸੀਨੀਅਰ ਸਿਟੀਜਨਜ਼ ਦੀ ਮਾਸਿਕ ਮੀਟਿੰਗ ਕੱਲ
ਸੀਨੀਅਰ ਸਿਟੀਜਨਜ਼ ਦੀ ਮਾਸਿਕ ਮੀਟਿੰਗ ਕੱਲ੍ਹ
Publish Date: Thu, 12 Mar 2026 04:41 PM (IST)
Updated Date: Fri, 13 Mar 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ 14 ਮਾਰਚ ਦਿਨ ਸ਼ਨੀਵਾਰ ਨੂੰ ਹੋਵੇਗੀ। ਐਸੋਸੀਏਸ਼ਨ ਦੇ ਜਨਰਲ ਸਕੱਤਰ ਐੱਸਕੇ ਪੁਰੀ ਨੇ ਦੱਸਿਆ ਕਿ ਇਹ ਮੀਟਿੰਗ ਸਵੇਰੇ 11:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਹੋਵੇਗੀ।। ਮੀਟਿੰਗ ਦੌਰਾਨ ਸੀਨੀਅਰ ਸਿਟੀਜਨਜ਼ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਸਮੂਹ ਮੈਂਬਰਾਂ ਨੂੰ ਮੀਟਿੰਗ ਵਿਚ ਸਮੇਂ ਸਿਰ ਹਾਜ਼ਰ ਆਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਡਾ. ਜੇਡੀ ਵਰਮਾ ਅਤੇ ਪ੍ਰਧਾਨ ਪ੍ਰੋ. ਐੱਸਕੇ ਬਰੂਟਾ ਵੀ ਮੌਜੂਦ ਸਨ।।