ਸਹਿਕਾਰੀ ਖੰਡ ਮਿੱਲ ਦੇ ਡਾਇਰੈਕਟਰਜ਼ ਦਾ ਕਾਰਜਕਾਲ ਖਤਮ ਹੋਣ ’ਤੇ ਦਿੱਤੀ ਨਿੱਘੀ ਵਿਦਾਇਗੀ ਸਹਿਕਾਰੀ ਖੰਡ ਮਿੱਲ੍ਹ ਦੇ ਡਾਇਰੈਕਟਰਜ਼ ਦਾ ਕਾਰਜਕਾਲ ਖਤਮ ਹੋਣ 'ਤੇ ਦਿੱਤੀ ਨਿੱਘੀ ਵਿਦਾਇਗੀ
Publish Date: Fri, 16 Oct 2026 03:31 PM (IST)
Updated Date: Fri, 16 Oct 2026 03:33 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਮਿੱਲ ਦੇ ਦਫਤਰ ਵਿਖੇ ਹੋਈ। ਮਿੱਲ ਦੇ ਜਨਰਲ ਮੈਨੇਜਰ ਸੁਖਵਿੰਦਰ ਸਿੰਘ ਤੂਰ ਛੋਕਰਾਂ ਨੇ ਦੱਸਿਆ ਕਿ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ੍ਹ ਦੇ ਬੋਰਡ ਆਫ ਡਾਇਰੈਕਟਰਜ਼ ਦਾ ਕਾਰਜ ਕਾਲ ਪੂਰਾ ਹੋ ਰਿਹਾ ਸੀ। ਜਿਸ ਕਰ ਕੇ ਇਸ ਮੀਟਿੰਗ ਦੌਰਾਨ ਮਿੱਲ੍ਹ ਦੇ ਕੰਮਕਾਜ ਨਾਲ ਸਬੰਧਿਤ ਕੁੱਝ ਅਹਿਮ ਮੁੱਦਿਆਂ ’ਤੇ ਬੋਰਡ ਆਫ ਡਾਇਰੈਕਟਰਜ਼ ਵੱਲੋਂ ਮਿੱਲ ਦੇ ਹਿੱਤ ਵਿਚ ਸਰਬਸੰਮਤੀ ਨਾਲ ਫੈਸਲੇ ਲਏ ਗਏ। ਮੀਟਿੰਗ ਦੌਰਾਨ ਮਿੱਲ ਮੈਨੇਜਮੈਂਟ ਵੱਲੋਂ ਸਮੂਹ ਬੋਰਡ ਆਫ ਡਾਇਰੈਕਟਰਜ਼ ਵੱਲੋਂ ਆਪਣੇ ਕਾਰਜ ਕਾਲ ਦੌਰਾਨ ਕੀਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਮੀਟਿੰਗ ਦੌਰਾਨ ਪ੍ਰਬੰਧ ਨਿਰਦੇਸ਼ਕ, ਸ਼ੂਗਰਫੈਡ ਪੰਜਾਬ ਦੇ ਨੁਮਾਇੰਦੇ ਵਜੋਂ ਗੁਰਵਿੰਦਰ ਸਿੰਘ, ਜਨਰਲ ਮੈਨੇਜਰ, ਸਹਿਕਾਰੀ ਖੰਡ ਮਿੱਲ ਬੁੱਢੇਵਾਲ ਅਤੇ ਅੰਜੂ ਬਾਲਾ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਦੀਆਂ ਹਦਾਇਤਾਂ ਅਨੁਸਾਰ ਹਰਪ੍ਰੀਤ ਸਿੰਘ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਨਵਾਂਸ਼ਹਿਰ ਵੱਲੋਂ ਹਿੱਸਾ ਲਿਆ। ਇਸ ਮੌਕੇ ਮਿੱਲ੍ਹ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਸੋਹਣ ਸਿੰਘ ਉੱਪਲ, ਸਰਤਾਜ ਸਿੰਘ, ਹਰੀਪਾਲ ਸਿੰਘ ਜਾਡਲੀ, ਚਰਨਜੀਤ ਸਿੰਘ, ਮੋਹਿੰਦਰ ਸਿੰਘ ਲੰਗੜੋਆ, ਗੁਰਸੇਵਕ ਸਿੰਘ, ਕਸ਼ਮੀਰ ਸਿੰਘ, ਜਗਤਾਰ ਸਿੰਘ, ਸੁਰਿੰਦਰ ਕੌਰ, ਹਰਿੰਦਰ ਕੌਰ ਆਦਿ ਹਾਜ਼ਰ ਸਨ। ਸਮੂਹ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਨੂੰ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਵਜੋਂ ਗੁਰਵਿੰਦਰ ਸਿੰਘ ਨੂੰ, ਹਰਪ੍ਰੀਤ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨਵਾਂਸ਼ਹਿਰ ਆਦਿ ਸਾਰਿਆਂ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤੇ ਗਏ।