ਮੋਟਰਸਾਈਕਲ ਡਿਵਾਈਡਰ ਨਾਲ ਟਕਰਾਇਆ, ਨੌਜਵਾਨ ਗੰਭੀਰ ਜ਼ਖਮੀ
ਮੋਟਰਸਾਈਕਲ ਡਿਵਾਈਡਰ ਨਾਲ ਟਕਰਾਇਆ, ਨੌਜਵਾਨ ਗੰਭੀਰ ਜ਼ਖਮੀ
Publish Date: Thu, 05 Feb 2026 04:24 PM (IST)
Updated Date: Thu, 05 Feb 2026 04:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਾਠਗੜ੍ਹ ਪਿੰਡ ਰੈਲਮਾਜਰਾ ਦੀ ਐਲਟੀਐੱਸਯੂ ਨੇੜੇ ਮੋਟਰਸਾਇਕਲ ਦਾ ਸੰਤੁਲਨ ਵਿਗੜਣ ਕਾਰਨ ਅਤੇ ਡਿਵਾਈਡਰ ਨਾਲ ਟਕਰਾਉਣ ਕਾਰਨ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਹਾਦਸੇ ਦੀ ਜਾਣਕਾਰੀ ਮਿਲਦਿਆਂ ਮੌਕੇ ਤੇ ਪੁੱਜੀ ਸੜਕ ਸੁਰੱਖਿਆ ਫੋਰਸ ਨੇ ਸਪਲੈਂਡਰ ਮੋਟਰਸਾਈਕਲ ਚਾਲਕ ਗਗਨਦੀਪ ਸਿੰਘ ਵਾਸੀ ਰੈਲਮਾਜਰਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਗਗਨਦੀਪ ਸਿੰਘ ਨੇ ਦੱਸਿਆ ਕਿ ਉਹ ਮੋਟਰਸਾਇਕਲ ਚਲਾ ਰਿਹਾ ਸੀ ਕਿ ਅਚਾਨਕ ਸੰਤੁਲਨ ਵਿਗੜਨ ਕਾਰਨ ਮੋਟਰਸਾਇਕਲ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ। ਗਗਨਦੀਪ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਰੋਪੜ ਵਿਖੇ ਭਰਤੀ ਕਰਵਾਇਆ ਗਿਆ। ਟੀਮ ਵੱਲੋਂ ਹਾਦਸੇ ਦੀ ਜਾਣਕਾਰੀ ਪੁਲਿਸ ਚੌਂਕੀ ਆਸਰੋਂ ਦੇ ਏਐੱਸਆਈ ਸਿਕੰਦਰ ਸਿੰਘ ਨੂੰ ਸੂਚਿਤ ਕਰ ਦਿੱਤਾ ਗਿਆ ਹੈ।