ਐੱਮਪੀ ਕੰਗ ਨੇ ਬਾਬਾ ਸਾਹਿਬ ਦਾ ਜਨਮ ਦਿਵਸ ਮਨਾਇਆ
ਐਮਪੀ ਮਲਵਿੰਦਰ ਕੰਗ ਵੱਲੋਂ ਬਾਬਾ ਸਾਹਿਬ ਦਾ ਜਨਮ ਦਿਵਸ ਮਨਾਇਆਨ
Publish Date: Thu, 16 Apr 2026 05:34 PM (IST)
Updated Date: Fri, 17 Apr 2026 04:10 AM (IST)
16ਐਨਐਸਆਰ04ਪੀ ਨਵਾਂਸ਼ਹਿਰ ਚ ਐਮਪੀ ਮਲਵਿੰਦਰ ਸਿੰਘ ਕੰਗ ਸਾਥੀਆਂ ਸਮੇਤ ਬਾਬਾ ਸਾਹਿਬ ਦੀ ਪ੍ਰਤਿਮਾ ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ। ਪੰਜਾਬੀ ਜਾਗਰਣ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਸਥਾਨਕ ਅੰਬੇਡਕਰ ਚੌਂਕ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਆਪ’ ਆਗੂ ਤੇ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਦੇ ਐੱਮਪੀ ਮਲਵਿੰਦਰ ਸਿੰਘ ਕੰਗ ਨੇ ਬਾਬਾ ਸਾਹਿਬ ਦੀ ਪ੍ਰਤਿਮਾ ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਬਾਬਾ ਸਾਹਿਬ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਵੱਲੋਂ ਪਾਏ ਪੂਰਨਿਆਂ ਤੇ ਚੱਲਦੇ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਆਪ ਨੇਤਾ ਲਲਿਤ ਮੋਹਨ ਪਾਠਕ, ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ, ਨਿਸ਼ਾਨ ਬੀਰ ਸਿੰਘ, ਸਤੀਸ਼ ਮਹੇ, ਨਗਰ ਕੌਂਸਲ ਪ੍ਰਧਾਨ ਬਲਵਿੰਦਰ ਕੌਰ, ਬਲਵਿੰਦਰ ਕੁਮਾਰ ਸਾਬਕਾ ਕੌਂਸਲਰ, ਰਿਟਾ. ਡੀਐੱਸਪੀ ਮਹਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।