- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਮਪੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸੰਤੋਸ਼ ਕਟਾਰੀਆ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚੈਕ ਸੌਂਪੇ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਕਾਰਜਾਂ ਲਈ ਲੋੜੀਂਦੀਆਂ ਗ੍ਰਾਂਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਉਧਨਵਾਲ ਅਤੇ ਉਧਨਵਾਲ ਖੁਰਦ ਦੇ ਵਿਕਾਸ ਕਾਰਜਾਂ ਲਈ ਕੁੱਲ 11 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਭੇਟ ਕੀਤੇ। ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਹੀ ਸੂਬੇ ਦੀ ਤਰੱਕੀ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੀਆਂ ਜ਼ਰੂਰਤਾਂ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਅਤੇ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ, ਸ਼ਿਵਕਰਨ ਚੇਚੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਊਧਨਵਾਲ, ਸ਼ਿਵਕਰਨ ਚੇਚੀ ਸੀਨੀਅਰ ਵਾਈਸ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।