ਐਮਪੀ ਕੰਗ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ
ਐਮਪੀ ਮਲਵਿੰਦਰ ਸਿੰਘ ਕੰਗ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜਾਈ
Publish Date: Sun, 01 Feb 2026 03:23 PM (IST)
Updated Date: Mon, 02 Feb 2026 04:01 AM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ,
ਬੰਗਾ : ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਮੁਲਾਕਾਤ ਕਰਕੇ ਖਿਡਾਰੀਆਂ ਅਤੇ ਦਰਸ਼ਕਾਂ ਦਾ ਹੌਸਲਾ ਵਧਾਇਆ।।ਉਨ੍ਹਾਂ ਦਾ ਪਿੰਡ ਵਾਸੀਆਂ, ਖੇਡ ਪ੍ਰੇਮੀਆਂ ਅਤੇ ਟੂਰਨਾਮੈਂਟ ਪ੍ਰਬੰਧਕ ਕਮੇਟੀ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ। ਐਮਪੀ ਕੰਗ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡ ਪੱਧਰ ’ਤੇ ਇਸ ਤਰ੍ਹਾਂ ਦੇ ਖੇਡ ਟੂਰਨਾਮੈਂਟ ਕਰਵਾਉਣਾ ਸਰਾਹਣਯੋਗ ਕਦਮ ਹੈ। ਜਿਸ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਨੇ ਟੂਰਨਾਮੈਂਟ ਦੀ ਸੁਚੱਜੀ ਵਿਵਸਥਾ ਲਈ ਪ੍ਰਬੰਧਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਰਕਾਰ ਵੀ ਖੇਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਆਪਣੇ ਪਿੰਡ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਦੀ ਅਪੀਲ ਕੀਤੀ। ਟੂਰਨਾਮੈਂਟ ਦੌਰਾਨ ਮੈਚਾਂ ਦਾ ਰੋਮਾਂਚਕ ਦ੍ਰਿਸ਼ ਨਜ਼ਰ ਆਇਆ ਅਤੇ ਦਰਸ਼ਕਾਂ ਨੇ ਤਾਲੀਆਂ ਨਾਲ ਖਿਡਾਰੀਆਂ ਦਾ ਹੌਸਲਾ ਅਫ਼ਜ਼ਾਈ ਕੀਤੀ।