ਐਮਪੀ ਮਲਵਿੰਦਰ ਸਿੰਘ ਕੰਗ ਵੱਲੋਂ ਬਲਾਚੌਰ ਹਲਕੇ ਅੰਦਰ ਵਿਕਾਸ ਕਾਰਜਾਂ ਦੇ ਉਦਘਾਟਨ ਐਮਪੀ ਮਲਵਿੰਦਰ ਸਿੰਘ ਕੰਗ ਵੱਲੋਂ ਬਲਾਚੌਰ ਹਲਕੇ ਅੰਦਰ ਵਿਕਾਸ ਕਾਰਜਾਂ ਦੇ ਉਦਘਾਟਨ
Publish Date: Mon, 02 Nov 2026 04:03 PM (IST)
Updated Date: Mon, 02 Nov 2026 04:05 PM (IST)
ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ : ਕੰਗ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਪੰਜਾਬ ਸਰਕਾਰ ਲੋਕਾਂ ਨੂੰ ਸਿਹਤ, ਸਿੱਖਿਆ, ਪੀਣ ਵਾਲਾ ਸਾਫ਼ ਪਾਣੀ, ਸੜਕਾਂ, ਗਲੀਆਂ-ਨਾਲੀਆਂ ਅਤੇ ਖੇਡਾਂ ਸਮੇਤ ਹਰ ਤਰ੍ਹਾਂ ਦੀਆਂ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।।ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਹਲਕਾ ਬਲਾਚੌਰ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰਕੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਵੱਡੇ ਪੱਧਰ ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਮਪੀ ਲੈਂਡ ਫੰਡ ਤਹਿਤ ਲੱਖਾਂ ਰੁਪਏ ਦੀ ਲਾਗਤ ਨਾਲ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਪਿੰਡ ਫਤਿਹਪੁਰ ਤੇ ਲੰਬੂਆਂ ਵਿਖੇ ਇੰਨਡੋਰ ਜਿੰਮ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਪਿੰਡ ਰਾਮਗੜ੍ਹ, ਜਿਉਵਾਲ, ਕਾਠਗੜ੍ਹ, ਗੁਲਪੁਰ ਤੇ ਰੱਕੜਾਂ ਢਾਹਾਂ ਵਿਖੇ ਵਾਟਰ ਟੈਂਕਰ ਦੀ ਸਹੂਲਤ ਲੋਕਾਂ ਨੂੰ ਸਮਰਪਿਤ ਕੀਤੀ। ਉਨ੍ਹਾਂ ਕਿਹਾ ਕਿ ਐਨਪੀ ਟੱਪਰੀਆਂ ਵਿਖੇ ਸਟੇਡੀਅਮ ਦਾ ਉਦਘਾਟਨ ਕੀਤਾ ਅਤੇ ਪਿੰਡ ਮਾਲੇਵਾਲ ਕੰਡੀ ਦੇ ਲੋਕਾਂ ਨੂੰ ਕਮਿਊਨਿਟੀ ਸੈਂਟਰ ਲੋਕ ਸਮਰਪਿਤ ਕੀਤਾ। ਪਿੰਡ ਖਾਨਪੁਰ ਕੁੱਲੇਵਾਲ ਵਿਖੇ ਸ਼ਮਸ਼ਾਨ ਘਾਟ ਨੂੰ ਜਾਂਦੀ ਗਲੀ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਮੁਕੰਮਲ ਕੀਤੇ ਪ੍ਰੋਜੈਕਟ ਲੋਕਾਂ ਨੂੰ ਸਪੁਰਦ ਕੀਤੇ ਜਾਣਗੇ। ਓਪਨ ਜਿੰਮ ਤੇ ਖੇਡ ਮੈਦਾਨ ਬਣਨ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵੱਲ ਆਉਣਗੇ ਅਤੇ ਕਮਿਊਨਿਟੀ ਹਾਲ ਬਣਨ ਨਾਲ ਸਮਾਜਿਕ ਸਮਾਗਮਾਂ ਲਈ ਢੁੱਕਵੀਂ ਥਾਂ ਮਿਲੇਗੀ। ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਗ੍ਰਾਂਟਾਂ ਦੀ ਸਹੀ ਵਰਤੋਂ ਕਰਨ ਅਤੇ ਕੰਮਾਂ ਦੀ ਗੁਣਵੱਤਾ ਬਰਕਰਾਰ ਰੱਖਣ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬਲਾਚੌਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਹਲਕੇ ਦੇ ਹਰ ਪਿੰਡ ਤੱਕ ਵਿਕਾਸ ਪਹੁੰਚਾਇਆ ਗਿਆ ਹੈ। ਸਕੂਲਾਂ ਦੀ ਨੁਹਾਰ ਬਦਲੀ ਗਈ ਹੈ, ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਲਿੰਕ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ। ਇਸ ਮੌਕੇ ਅਸ਼ੋਕ ਕਟਾਰੀਆ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।