ਸੁਖਬੀਰ ਨੇ ਸੁਖਦੀਪ ਸਿੰਘ ਸ਼ੁਕਾਰ ਨੂੰ ਹਲਕਾ ਇੰਚਾਰਜ ਐਲਾਨਿਆ
ਸ. ਬਾਦਲ ਵੱਲੋਂ ਸੁਖਦੀਪ ਸਿੰਘ ਸ਼ੁਕਾਰ ਨੂੰ ਹਲਕਾ ਨਵਾਂਸ਼ਹਿਰ ਇੰਚਾਰਜ ਐਲਾਨਿਆ
Publish Date: Sat, 14 Feb 2026 05:52 PM (IST)
Updated Date: Sun, 15 Feb 2026 04:06 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ. ਸੁਖਦੀਪ ਸਿੰਘ ਸ਼ੁਕਾਰ ਨੂੰ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦਾ ਇੰਚਾਰਚ ਐਲਾਨਣ ਤੇ ਅਕਾਲੀ ਆਗੂਆਂ ਅਤ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸ. ਸ਼ੁਕਾਰ ਨੇ ਇਸ ਨਿਯੁਕਤੀ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੂਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਇਲਾਕੇ ਦੇ ਆਗੂਆਂ, ਵਰਕਰਾਂ ਵੱਲੋਂ ਸੁਖਦੀਪ ਸਿੰਘ ਸ਼ੁਕਾਰ ਨੂੰ ਵਧਾਈ ਦਿੱਤੀ ਜਾ ਰਹੀ ਹੈ।