ਨਗਰ ਕੌਂਸਲ ਦੇ ਮੁਲਾਜਮਾਂ ਵਲੋਂ ਅਰਥੀ ਫੂਕ ਮੁਜ਼ਾਹਰਾ
ਨਗਰ ਕੌਂਸਲ ਦੇ ਮੁਲਾਜਮਾਂ ਵਲੋਂ ਕੀਤਾ ਅਰਥੀ ਫੂਕ ਮੁਜਾਹਰਾ
Publish Date: Wed, 11 Mar 2026 06:24 PM (IST)
Updated Date: Thu, 12 Mar 2026 04:06 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਅੱਜ ਬੰਗਾ ਨਗਰ ਕੌਂਸਲ ਦੇ ਸਮੂਹ ਮੁਲਾਜ਼ਮਾਂ ਵੱਲੋਂ ਆਪਣੇ ਪ੍ਰਧਾਨ ਬੂਟਾ ਰਾਮ ਦੀ ਅਗਵਾਈ ਵਿਚ ਯੂਨੀਅਨ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ ਸੂਬਾ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ। ਇਸ ਮੌਕੇ ਸਰਕਾਰ ਦੇ ਖਿਲਾਫ ਜੰਮਕੇ ਨਾਹਰੇਬਾਜੀ ਕੀਤੀ ਗਈ ਤੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਉਪਰੰਤ ਵੀ ਪੰਜਾਬ ਦੇ ਸਮੂਹ ਮਿਊਸੀਪਲ ਕੌਂਸਲਾਂ ਦੇ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਮਕਦੀਆਂ ਆ ਰਹੀਆਂ ਹੱਕੀ ਮੰਗਾਂ ਦਾ ਨਿਪਟਾਰਾ ਨਾ ਕਰਨ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ਤੇ ਇਹ ਮੁਜਾਹਰਾ ਕੀਤਾ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਬੂਟਾ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਵੱਲੋਂ ਸੂਬਾ ਸਰਕਾਰ ਨੂੰ ਵਾਰ ਵਾਰ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਉਣ ਦੇ ਬਾਵਜੂਦ ਅਤੇ ਸਰਕਾਰ ਨਾਲ ਵਾਰ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਉਨਾਂ ਦੀਆਂ ਹੱਕੀ ਮੰਗਾਂ ਵੱਲ ਸਰਕਾਰ ਭੋਰਾ ਵੀ ਧਿਆਨ ਨਹੀਂ ਦੇ ਰਹੀ। ਜਿਸ ਨੂੰ ਲੈ ਕੇ ਉਨਾਂ ਦੀ ਯੂਨੀਅਨ ਵੱਲੋਂ ਕੀਤੇ ਗਏ ਫੈਸਲੇ ਮੁਤਾਬਕ ਅੱਜ ਸ਼ਹਿਰ ਅੰਦਰ ਸੂਬਾ ਸਰਕਾਰ ਖਿਲਾਫ ਰੋਸ ਰੈਲੀ ਕਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਹੈ। ਤਾਂ ਜੋ ਸਰਕਾਰ ਦੇ ਕੰਨਾਂ ਤੱਕ ਆਵਾਜ਼ ਜਾ ਸਕੇ ਅਤੇ ਉਨਾਂ ਦੀਆਂ ਮੰਗਾਂ ਨੂੰ ਬੂਰ ਪੈ ਸਕੇ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਉਨਾਂ ਦੀਆਂ ਮੰਗਾਂ ਵੱਲ ਗੌਰ ਨਾ ਕੀਤਾ। ਤਾਂ ਉਹ ਮਈ ਮਹੀਨੇ ਤੋਂ ਅਨਮਿੱਥੇ ਸਮੇਂ ਲਈ ਹੜਤਾਲ ਤੇ ਜਾਣਗੇ। ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਉਨ੍ਹਾਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੁਕਿਆ। ਇਸ ਮੌਕੇ ਤੇ ਹਾਜ਼ਰ ਸਮੂਹ ਵਿਚ ਬਲਵੀਰ ਚੰਦ, ਰਾਜ ਕੁਮਾਰ, ਅਵਿਨਾਸ਼ ਘਈ, ਰਵੀ ਕੁਮਾਰ, ਮਨਜੀਤ ਸਿੰਘ, ਬਲਵੀਰ ਸਿੰਘ, ਜੁਝਾਰ ਸਿੰਘ, ਮਨਦੀਪ ਸਿੰਘ, ਗੁਰਦੀਪ ਕੁਮਾਰ, ਜਗਤਾਰ ਚੰਦ, ਸੁਖਦੇਵ ਸਿੰਘ, ਜੈ ਖੁਸ਼, ਅਮਰਦੀਪ, ਰਮਣ ਕੁਮਾਰ, ਬਿਪਨ ਕੁਮਾਰ, ਲੱਕੀ, ਰਜਨੀ, ਬਲਰਾਮ, ਵਿੱਕੀ ਹੰਸ, ਸਨੀ ਹੰਸ ਅਤੇ ਵੱਡੀ ਗਿਣਤੀ ਵਿਚ ਹੋਰ ਵਰਕਰ ਅਤੇ ਮੁਲਾਜ਼ਮ ਹਾਜ਼ਰ ਸਨ।