- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਸਕਾਨ ਨੇ ਯੂਨੀਵਰਸਿਟੀ ਵਿੱਚੋਂ ਹਾਸਲ ਕੀਤਾ 14ਵਾਂ ਸਥਾਨ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀਏ ਸਮੈਸਟਰ ਚੌਥਾ ਦੀ ਹੋਣਹਾਰ ਵਿਦਿਆਰਥਣ ਮੁਸਕਾਨ ਪੁੱਤਰੀ ਦਲਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਏ ਸਮੈਸਟਰ ਚੌਥਾ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਦਿਆਂ 8.63 ਸੀਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ 13ਵਾਂ ਅਤੇ ਜ਼ਿਲ੍ਹਾ ਪੱਧਰ ਤੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ, ਅਧਿਆਪਕਾਂ ਅਤੇ ਸੰਸਥਾ ਦੇ ਮਾਣ ਵਿਚ ਵਾਧਾ ਕੀਤਾ ਹੈ। ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਦੱਸਿਆ ਕਿ ਮੁਸਕਾਨ ਦਾ ਲਗਾਤਾਰ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਮੈਰਿਟ ਪੁਜੀਸ਼ਨ ਹਾਸਿਲ ਕਰਨਾ ਉਸ ਦੀ ਮਿਹਨਤ, ਲਗਨ ਅਤੇ ਅਕਾਦਮਿਕ ਪ੍ਰਤਿਭਾ ਨੂੰ ਦਰਸ਼ਾਉਂਦਾ ਹੈ।।ਉਨ੍ਹਾਂ ਦੱਸਿਆ ਕਿ ਬੀਏ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਇਸ ਵਿਦਿਆਰਥਣ ਨੇ ਯੂਨੀਵਰਸਿਟੀ ਵਿਚੋਂ 29ਵਾਂ ਮੈਰਿਟ ਸਥਾਨ ਹਾਸਲ ਕੀਤਾ ਸੀ। ਮੁਸਕਾਨ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੇ ਵਧਾਈ ਦਿੰਦਿਆਂ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਬੀਏ ਸਮੈਸਟਰ ਚੌਥਾ ਦੀ ਵਿਦਿਆਰਥਣ ਆਰਤੀ ਪੁੱਤਰੀ ਕਰਨੈਲ ਰਾਮ ਨੇ 7.96 ਸੀਜੀਪੀਏ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ।।ਦੋਵਾਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਆਪਣੇ ਮਿਥੇ ਹੋਏ ਟੀਚੇ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਰਟਸ ਵਿਭਾਗ ਦੇ ਇੰਚਾਰਜ ਡਾ. ਰਾਜੇਸ਼ ਕੁਮਾਰ ਸ਼ਰਮਾ, ਪ੍ਰੋ. ਤਵਿੰਦਰ ਕੌਰ, ਪ੍ਰੋ. ਤਜਿੰਦਰ ਸਿੰਘ, ਪ੍ਰੋ. ਉਂਕਾਰ ਸਿੰਘ ਅਤੇ ਪ੍ਰੋ. ਹਰਪਾਲ ਕੌਰ ਆਦਿ ਹਾਜ਼ਰ ਸਨ।