ਜ਼ਿਲ੍ਹੇ ’ਚ 12 ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਅਤੇ ਸੈਸ਼ਨ ਜੱਜ ਖੁਰਮੀ ਜ਼ਿਲ੍ਹੇ 'ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਅਤੇ ਸੈਸ਼ਨ ਜੱਜ ਖੁਰਮੀ
Publish Date: Sun, 23 Aug 2026 03:44 PM (IST)
Updated Date: Sun, 23 Aug 2026 03:45 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ 12 ਸਤੰਬਰ ਸ਼ਨਿਚਰਵਾਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਇਹ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀਐੱਸਐੱਨਐੱਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਿਤ ਕੇਸ, ਵਿੱਤੀ ਫਾਈਨਾਂਸ ਦੇ ਕੇਸ, ਧਾਰਾ 138 ਅਧੀਨ ਐੱਨਆਈ ਐਕਟ ਕੇਸ, ਪੈਸੇ ਦੀ ਵਸੂਲੀ ਦੇ ਕੇਸ, ਬੈਂਕ ਲੋਨ ਨਾਲ ਸਬੰਧਿਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਊਂਡੇਬਲ ਕੇਸ, ਚੈਂਕ ਬਾਊਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਂਟ ਕਲੇਮ ਕੇਸ, ਟ੍ਰਿਬਿਊਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਜਨਤਕ ਉਪਯੋਗਤਾ ਸੇਵਾਵਾਂ ਨਾਲ ਸਬੰਧਿਤ ਵਿਵਾਦ ਜਿਵੇਂ ਕਿ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉੁਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪਰੇਸ਼ਾਨੀ ਆਉਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਸਪੈਸ਼ਲ ਲੋਕ ਅਦਾਲਤ ਜੋ ਕਿ 21 ਨਵੰਬਰ 2026 ਨੂੰ ਵਿਸ਼ੇਸ ਕਰ ਕੇ 138 ਐੱਨਆਈ ਐਕਟ ਦੇ ਕੇਸਾਂ ਦੇ ਸਬੰਧ ਵਿਚ ਲਗਾਈ ਜਾਣੀ ਹੈ।