- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ 'ਚ ਕੱਲ੍ਹ ਲੱਗੇਗੀ ਕੌਮੀ ਲੋਕ ਅਦਾਲਤ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ 12 ਸਤੰਬਰ ਸ਼ਨਿਚਰਵਾਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸਏਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲ੍ਹੇ ਵਿਚ 12 ਸਤੰਬਰ ਸ਼ਨਿਚਰਵਾਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵੀਨਿਊ ਦੇ ਕੇਸ, ਬੀਐੱਸਐੱਨਐੱਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਿਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਧਾਰਾ 138 ਅਧੀਨ ਐੱਨਆਈ ਐਕਟ ਕੇਸ, ਪੈਸੇ ਦੀ ਵਸੂਲੀ ਦੇ ਕੇਸ, ਬੈਂਕ ਲੋਨ ਨਾਲ ਸਬੰਧਿਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈੱਕ ਬਾਊਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਂਟ ਕਲੇਮ ਕੇਸ, ਟ੍ਰਿਬਿਊਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਜਨਤਕ ਉਪਯੋਗਤਾ ਸੇਵਾਵਾਂ ਨਾਲ ਸੰਬੰਧਤ ਵਿਵਾਦ ਜਿਵੇਂ ਕਿ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।