- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਅਤੇ ਸ਼ੈਸਨ ਜੱਜ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈੰਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਵੱਲੋਂ ਦੱਸਿਆ ਕਿ ਜ਼ਿਲ੍ਹੇ ਵਿਚ 12 ਦਸੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲ੍ਹੇ ਵਿਚ 12.12.2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀਐਸਐਨਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸੰਬੰਧਤ ਕੇਸ, ਵਿੱਤੀ ਫਾਂਈਨਾਂਸ ਦੇ ਕੇਸ, ਧਾਰਾ 138 ਅਧੀਨ ਐਨਆਈ ਐਕਟ ਕੇਸ, ਪੈਸੇ ਦੀ ਵਸੂਲੀ ਦੇ ਕੇਸ, ਬਂੈਕ ਲੋਨ ਨਾਲ ਸੰਬੰਧਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈਂਕ ਬਾਊਂਸ ਨਾਲ ਸੰਬੰਧਿਤ ਕੇਸ, ਮੋਟਰ ਐਕਸੀਡੈਂਟ ਕਲੇਮ ਕੇਸ, ਟ੍ਰਿਬਿਊਨਲ ਨਾਲ ਸੰਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਜਨਤਕ ਉਪਯੋਗਤਾ ਸੇਵਾਵਾਂ ਨਾਲ ਸੰਬੰਧਤ ਵਿਵਾਦ ਜਿਵੇਂ ਕਿ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।