
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐਲਟੀਐੱਸਯੂ 'ਚ ਖੇਲੋ ਇੰਡੀਆ ਸੰਵਾਦ ਤਹਿਤ ਰਾਸ਼ਟਰੀ ਖੇਡ ਦਿਵਸ ਮਨਾਇਆ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ ਖੇਲੋ ਇੰਡੀਆ ਡਾਇਲਾਗ ਵਿਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸ਼ਾਮਲ ਕਰ ਕੇ ਰਾਸ਼ਟਰੀ ਖੇਡ ਦਿਵਸ ਮਨਾਇਆ। ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੌਜਵਾਨਾਂ ਨਾਲ ਗੱਲਬਾਤ ਦਾ ਸਿੱਧਾ ਪ੍ਰਸਾਰਨ ਦਿਖਾਇਆ ਗਿਆ। ਇਸ ਪ੍ਰੇਰਨਾਦਾਇਕ ਮੌਕੇ ’ਤੇ ਕੋਆਰਡੀਨੇਟਰ ਰਤਨ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਹਰ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣ ਅਤੇ ਹਰ ਰੋਜ਼ ਘੱਟੋ-ਘੱਟ ਇੱਕ ਘੰਟਾ ਸਰੀਰਕ ਸਰਗਰਮੀ ਲਈ ਸਮਰਪਿਤ ਕਰਨ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਇੱਕ ਤੰਦਰੁਸਤ, ਸਿਹਤਮੰਦ ਅਤੇ ਨਸ਼ਾਮੁਕਤ ਭਾਰਤ ਬਣਾਉਣ ਵਿਚ ਯੋਗਦਾਨ ਪਾਉਣਗੀਆਂ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਇੱਕ ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਸਰੀਰਕ ਤੌਰ ਤੇ ਸਰਗਰਮ ਰਹਿਣ ਅਤੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵਿਚ ਖੇਡਾਂ ਦੀ ਮਹੱਤਤਾ ਨੂੰ ਸਮਝਣ ਲਈ ਪ੍ਰੇਰਿਤ ਕਰਨਾ ਸੀ।