- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਲਜ 'ਚ 'ਰਾਸ਼ਟਰੀ ਖੇਡ ਦਿਵਸ' ਮਨਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਖੇਡ ਕੋਚ ਰੁਪਿੰਦਰ ਕੌਰ ਦੀ ਦੇਖ-ਰੇਖ ਅਧੀਨ ਬਹੁਤ ਉਤਸ਼ਾਹ ਨਾਲ ਮਨਾਇਆ। ਪ੍ਰਿੰ. ਡਾ. ਰਣਜੀਤ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਵੀ ਵਿਕਸਿਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਖੇਡ ਕੋਚ ਰੁਪਿੰਦਰ ਕੌਰ ਨੇ ਕਿਹਾ ਕਿ ਖੇਡ ਦਿਵਸ ਦਾ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਅੰਦਰ ਖੇਡ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਦੀ ਖੇਡ ਪ੍ਰਤੀ ਸਮਰਪਣ ਭਾਵਨਾ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਕਬੱਡੀ, ਖੋ-ਖੋ, ਬੈਡਮਿੰਟਨ ਆਦਿ ਵਿਚ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।