ਡੈਰਿਕ ਸਕੂਲ ’ਚ ਨਵਰਾਤਰੀ ਦਾ ਤਿਉਹਾਰ ਮਨਾਇਆ ਡੈਰਿਕ ਸਕੂਲ 'ਚ ਨਵਰਾਤਰੀ ਦਾ ਤਿਉਹਾਰ ਮਨਾਇਆ
Publish Date: Sun, 18 Oct 2026 05:16 PM (IST)
Updated Date: Sun, 18 Oct 2026 05:18 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਨਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਬੜੇ ਉਤਸ਼ਾਹ, ਜੋਸ਼ ਅਤੇ ਰਵਾਇਤੀ ਢੰਗ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਕੈਂਪਸ ਵਿਚ ਡਾਂਡੀਆ ਨਾਚ ਸਰਗਰਮੀ ਕਰਵਾਈ। ਜਿਸ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਊਰਜਾ, ਤਾਲਮੇਲ ਅਤੇ ਭਾਰਤੀ ਪਰੰਪਰਾਵਾਂ ਪ੍ਰਤੀ ਪਿਆਰ ਤੇ ਸਤਿਕਾਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਨੀਨਾ ਭਾਰਦਵਾਜ ਨੇ ਕਿਹਾ ਕਿ ਤਿਉਹਾਰ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ, ਆਪਸੀ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ ਅਤੇ ਬੱਚਿਆਂ ਵਿਚ ਪਿਆਰ, ਏਕਤਾ, ਸ਼ੁਕਰਗੁਜ਼ਾਰੀ ਤੇ ਆਪਸੀ ਸਤਿਕਾਰ ਵਰਗੇ ਗੁਣ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਮਾਂ ਦੁਰਗਾ ਦੀ ਸ਼ਕਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਵਰਾਤਰੀ ਸ਼ਕਤੀ, ਹਿੰਮਤ ਅਤੇ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਮਾਂ ਦੁਰਗਾ ਅੱਗੇ ਅਰਦਾਸ ਕੀਤੀ ਕਿ ਉਹ ਸਾਰਿਆਂ ਨੂੰ ਜੋਸ਼, ਸਕਾਰਾਤਮਕ ਊਰਜਾ, ਗਿਆਨ ਅਤੇ ਅੰਦਰੂਨੀ ਸ਼ਕਤੀ ਦਾ ਆਸ਼ੀਰਵਾਦ ਬਖ਼ਸ਼ਣ। ਤਾਂ ਜੋ ਹਰ ਕੋਈ ਆਤਮ-ਵਿਸ਼ਵਾਸ ਨਾਲ ਚੁਣੌਤੀਆਂ ਦਾ ਸਾਹਮਣਾ ਕਰ ਸਕੇ ਅਤੇ ਦਇਆ, ਸਦਭਾਵਨਾ ਤੇ ਨੇਕ ਰਾਹ ਤੇ ਅੱਗੇ ਵਧ ਸਕੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਤਿਉਹਾਰ ਮਨਾਉਣ ਨਾਲ ਵਿਦਿਆਰਥੀਆਂ ਨੂੰ ਭਾਰਤੀ ਪਰੰਪਰਾਵਾਂ ਦੀ ਅਮੀਰੀ ਨੂੰ ਸਮਝਣ ਅਤੇ ਦੇਸ਼ ਦੀ ਸੱਭਿਆਚਾਰਕ ਵਿਭਿੰਨਤਾ ਦਾ ਸਤਿਕਾਰ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਰ ਤਿਉਹਾਰ ਸ਼ਰਧਾ, ਖੁਸ਼ੀ ਅਤੇ ਸਤਿਕਾਰ ਨਾਲ ਮਨਾਉਣ ਅਤੇ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।