ਬੱਗਾ ਸੇਲਕੀਆਣਾ,ਉੜਾਪੜ : ਲਸਾੜਾ ਪੁਲਿਸ ਪਾਰਟੀ ਵੱਲੋਂ ਨਾਕੇ ਦੌਰਾਨ ਨਸ਼ੀਲੇ ਟੀਕਿਆਂ ਸਮੇਤ ਨਸ਼ਾ ਤਸਕਰ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਲਸਾੜਾ ਦੇ ਇੰਚਾਰਜ ਪਰਮਜੀਤ ਸਿੰਘ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਭਾਰ ਸਿੰਘਪੁਰ ਦੇ ਪੁਲ਼ 'ਤੇ ਨਾਕਾ ਲਗਾਇਆ ਹੋਇਆ ਸੀ। ਇਸੇ ਦੌਰਾਨ ਪੈਦਲ ਆ ਰਿਹਾ ਨੌਜਵਾਨ ਪੁਲਿਸ ਨੂੰ ਦੇਖ ਕੇ ਵਾਪਸ ਮੁੜਨ ਲੱਗਾ, ਤਾਂ ਉਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ। ਕਾਬੂ ਕੀਤੇ ਉਕਤ ਨੌਜਵਾਨ ਦੀ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 14 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ। ਫੜੇ ਗਏ ਨੌਜਵਾਨ ਦੀ ਪਹਿਚਾਣ ਅਜੇ ਕੁਮਾਰ ਵਾਸੀ ਚੱਕ ਸਾਬੂ ਨੇੜੇ ਅੱਪਰਾ ਵਜੋਂ ਹੋਈ ਹੈ। ਪੁਲਿਸ ਨੇ ਉਕਤ ਮੁਲਜ਼ਮ ਨੂੰ ਸਮੇਤ ਨਸ਼ੀਲੇ ਟੀਕੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਪੁਲਿਸ ਮੁਲਾਜਮ ਜੈ ਗੋਪਾਲ, ਵਿਸ਼ਾਲ ਆਦਿ ਵੀ ਹਾਜ਼ਰ ਸਨ।