ਪ੍ਰਦੀਪ ਭਨੋਟ,ਨਵਾਂਸ਼ਹਿਰ : ਪੁਲਿਸ ਥਾਣਾ ਨਵਾਂਸ਼ਹਿਰ ਸਿਟੀ ਵਿਖੇ ਦੜਾ ਸੱਟਾ ਲਗਾਉਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਏਐੱਸਆਈ ਗੁਰਬਖਸ਼ ਸਿੰਘ ਸਮੇਤ ਪੁਲਿਸ ਪਾਰਟੀ ਨਾਲ ਸ਼ੱਕੀ ਪੁਰਸ਼ਾਂ ਦੇ ਸਬੰਧੀ ਬੱਸ ਅੱਡਾ ਨਵਾਂਸ਼ਹਿਰ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਖਾਸ ਮੁਖਬਰ ਵੱਲੋਂ ਸੂਚਨਾ ਦਿੱਤੀ ਗਈ ਕਿ ਮਹੇਸ਼ ਕਪੂਰ ਉਰਫ ਪੱਪੀ ਦੜੇ ਸੱਟੇ ਦਾ ਕੰਮ ਕਰ ਰਿਹਾ ਹੈ। ਜੇਕਰ ਤੁਰੰਤ ਛਾਪੇਮਾਰੀ ਕੀਤੀ ਕੀਤੀ ਜਾਵੇ ਤਾਂ ਉਕਤ ਵਿਅਕਤੀ ਨੂੰ ਪਰਚੀਆਂ ਸਮੇਤ ਫੜਿਆ ਜਾ ਸਕਦਾ ਹੈ। ਸੂਚਨਾ ਮਿਲਣ 'ਤੇ ਸ਼ਾਮ 7/8 ਵਜੇ ਦੇ ਕਰੀਬ ਜਦੋਂ ਭੁੱਚਰਾਂ ਮੁਹੱਲਾ ਨਵਾਂਸ਼ਹਿਰ ਵਿਖੇ ਛਾਪੇਮਾਰੀ ਕੀਤੀ ਗਈ ਤਾਂ ਮੌਕੇ ਤੋਂ ਮਹੇਸ਼ ਕਪੂਰ ਉਰਫ ਪੱਪੀ ਵਾਸੀ ਮੁਹੱਲਾ ਭੁੱਚਰਾਂ ਨਵਾਂਸ਼ਹਿਰ ਨੂੰ ਕਾਬੂ ਕਰਕੇ ਉਸ ਕੋਲੋਂ 60,000 ਰੁਪਏ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।