ਨਵਾਂਸ਼ਹਿਰ ਬੱਕਰਖਾਨਾ ਦੀ ਟੀਮ ਨੇ ਜਿੱਤਿਆ ਕ੍ਰਿਕਟ ਟੂਰਨਾਮੈਂਟ ਦਾ ਫਾਈਨਲ ਨਵਾਂਸ਼ਹਿਰ ਬੱਕਰਖਾਨਾ ਦੀ ਟੀਮ ਨੇ ਜਿੱਤਿਆ ਕ੍ਰਿਕਟ ਟੂਰਨਾਮੈਂਟ ਦਾ ਫਾਈਨਲ
Publish Date: Fri, 20 Nov 2026 05:08 PM (IST)
Updated Date: Fri, 20 Nov 2026 05:10 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਕਰਵਾਏ ਜਾ ਰਹੇ ਖੇਡ ਟੂਰਨਾਮੈਂਟਾਂ ਦੀ ਲੜੀ ਤਹਿਤ ਅੱਜ ਕ੍ਰਿਕਟ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਕਰਵਾਇਆ। ਫਾਈਨਲ ਮੈਚ ਦੌਰਾਨ ਦੋਵੇਂ ਟੀਮਾਂ ਦੇ ਖਿਡਾਰੀਆਂ ਨੇ ਪੂਰੇ ਜੋਸ਼, ਮਿਹਨਤ ਅਤੇ ਖੇਡ ਭਾਵਨਾ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਖੇਡ ਪ੍ਰੇਮੀ ਮੌਜੂਦ ਰਹੇ। ਫਾਈਨਲ ਮੁਕਾਬਲਾ ਬੇਹੱਦ ਰੋਮਾਂਚਕ ਰਿਹਾ ਅਤੇ ਦੋਵੇਂ ਟੀਮਾਂ ਨੇ ਜਿੱਤ ਲਈ ਪੂਰਾ ਜ਼ੋਰ ਲਗਾਇਆ। ਅੰਤ ਵਿਚ ਨਵਾਂਸ਼ਹਿਰ ਬੱਕਰਖਾਨਾ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਫਾਈਨਲ ਮੁਕਾਬਲਾ ਆਪਣੇ ਨਾਮ ਕੀਤਾ। ਜੇਤੂ ਟੀਮ ਨੂੰ 1 ਲੱਖ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ। ਜਦਕਿ ਰਨਰਅੱਪ ਰਹੀ ਟੀਮ ਬੇਗਮਪੁਰ ਨੂੰ 75 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਇਸ ਮੌਕੇ ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਹਲਕੇ ਦੀਆਂ ਸਾਰੀਆਂ ਟੀਮਾਂ ਨੂੰ ਸ਼ਾਨਦਾਰ ਕ੍ਰਿਕਟ ਕਿੱਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅੰਗਦ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਤਾਕਤ ਨੂੰ ਸਹੀ ਦਿਸ਼ਾ ਦੇਣ ਦਾ ਇੱਕ ਮਜ਼ਬੂਤ ਸਾਧਨ ਹਨ। ਖੇਡ ਮੈਦਾਨਾਂ ਨਾਲ ਜੁੜਿਆ ਨੌਜਵਾਨ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿਣ ਦੇ ਨਾਲ-ਨਾਲ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰਹਿੰਦਾ ਹੈ। ਮੌਕੇ ਤੇ ਮੌਜੂਦ ਖੇਡ ਪ੍ਰੇਮੀਆਂ ਅਤੇ ਪਿੰਡ ਵਾਸੀਆਂ ਨੇ ਖਿਡਾਰੀਆਂ ਦਾ ਹੌਸਲਾ ਵਧਾਇਆ ਅਤੇ ਪੂਰੇ ਮੈਚ ਦੌਰਾਨ ਖਿਡਾਰੀਆਂ ਦਾ ਉਤਸ਼ਾਹ ਬਣਾਈ ਰੱਖਿਆ। ਪ੍ਰਬੰਧਕਾਂ ਵੱਲੋਂ ਟੂਰਨਾਮੈਂਟ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸਮੂਹ ਪਿੰਡ ਵਾਸੀਆਂ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਨਸ਼ਿਆਂ ਤੋਂ ਦੂਰ ਰਹੋ, ਖੇਡਾਂ ਨਾਲ ਜੁੜੋ ਅਤੇ ਆਪਣਾ ਭਵਿੱਖ ਸੰਵਾਰੋ”ਦੇ ਸੰਦੇਸ਼ ਨੂੰ ਨੌਜਵਾਨਾਂ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਮੈਦਾਨਾਂ ਨਾਲ ਜੋੜ ਕੇ ਹੀ ਇੱਕ ਤੰਦਰੁਸਤ, ਨਸ਼ਾ-ਮੁਕਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।