
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਤੋਂ ਬਾਅਦ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਇਸ ਉਪਰੰਤ ਉਪਰੋਕਤ ਦੋਵੇਂ ਵਿਅਕਤੀ ਕੁਲਵਿੰਦਰ ਸਿੰਘ ਨੂੰ ਆਪਣੇ ਸਕੂਟਰ ’ਤੇ ਲੈ ਕੇ ਬੰਗਾ ਸਿਵਲ ਹਸਪਤਾਲ ਪੁੱਜ ਗਏ, ਜਿੱਥੇ ਡਾਕਟਰ ਨੇ ਜਾਂਚ ਪੜਤਾਲ ਕਰਨ ਉਪਰੰਤ ਕੁਲਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ...

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਇਥੋਂ ਨਜਦੀਕੀ ਪੈਂਦੇ ਪਿੰਡ ਹੀਓ ਵਿਖੇ 60 ਕੁ ਸਾਲਾ ਬਜ਼ੁਰਗ ਨੂੰ ਜਾਨੋ ਮਾਰੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਕੁਲਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਨਿਵਾਸੀ ਹੀਓ ਰੋਜ਼ਾਨਾ ਦੀ ਤਰ੍ਹਾਂ ਆਪਣੇ ਹੀ ਪਿੰਡ ਦੇ ਦੋ ਸਾਥੀ, ਜੋ ਉਸ ਦੇ ਘਰ ਨਜ਼ਦੀਕ ਰਹਿੰਦੇ ਹਨ ਨਾਲ਼ ਬੈਠ ਕੇ ਸ਼ਰਾਬ ਦਾ ਸੇਵਨ ਕਰ ਰਿਹਾ ਸੀ, ਜਿਸ ਦੀ ਕਿਸੇ ਗੱਲ ਨੂੰ ਲੈ ਕੇ ਉਪਰੋਕਤ ਦੋਨਾਂ ਵਿਅਕਤੀਆਂ ਨਾਲ ਤਕਰਾਰ ਹੋ ਗਈ, ਜਿਸ ਤੋਂ ਬਾਅਦ ਉਕਤ ਦੋਨਾਂ ਨੇ ਉਸ ਉੱਪਰ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ।
ਇਸ ਤੋਂ ਬਾਅਦ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਇਸ ਉਪਰੰਤ ਉਪਰੋਕਤ ਦੋਵੇਂ ਵਿਅਕਤੀ ਕੁਲਵਿੰਦਰ ਸਿੰਘ ਨੂੰ ਆਪਣੇ ਸਕੂਟਰ ’ਤੇ ਲੈ ਕੇ ਬੰਗਾ ਸਿਵਲ ਹਸਪਤਾਲ ਪੁੱਜ ਗਏ, ਜਿੱਥੇ ਡਾਕਟਰ ਨੇ ਜਾਂਚ ਪੜਤਾਲ ਕਰਨ ਉਪਰੰਤ ਕੁਲਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਿਸ ਤੋਂ ਬਾਅਦ ਉਪਰੋਕਤ ਦੋਵੇ ਵਿਅਕਤੀ ਉਥੋਂ ਫਰਾਰ ਹੋ ਗਏ ਤੇ ਡਾਕਟਰ ਨੇ ਇਸ ਦੀ ਸੂਚਨਾ ਥਾਣਾ ਸਿਟੀ ਬੰਗਾ ਪੁਲਿਸ ਨੂੰ ਦਿੱਤੀ, ਜੋ ਸੂਚਨਾ ਮਿਲਦੇ ਹੀ ਸਿਵਲ ਹਸਪਤਾਲ ਬੰਗਾ ਪੁੱਜ ਗਏ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।