- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਵੀਰ ਰਾਮ ਸੋਨੂੰ ਧੀਰ ਜੋ ਕਿ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਵਿਦੇਸ਼ ਸਰਬੀਆ ਗਿਆ ਸੀ। ਇਸ ਮੌਕੇ ਮ੍ਰਿਤਕ ਦੀ ਪਤਨੀ, ਬੇਟਾ, ਬੇਟੀ, ਮਾਂ ਅਤੇ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

ਪ੍ਰਦੀਪ ਭਨੋਟ, ਪੰਜਾਬੀ ਜਾਰਗਣ, ਨਵਾਂਸ਼ਹਿਰ : ਰੋਜ਼ੀ-ਰੋਟੀ ਖ਼ਾਤਰ ਸਰਬੀਆ ਗਏ ਪਿੰਡ ਗੜ੍ਹੀ ਅਜੀਤ ਸਿੰਘ ਦੇ ਸੁਖਵੀਰ ਰਾਮ ਸੋਨੂੰ ਧੀਰ ਪੁੱਤਰ ਰਾਮ ਲੁਭਾਇਆ ਦੀ ਦਿਲ ਦਾ ਦੌਰਾ ਰੁਕਣ ਕਾਰਨ ਬੇਵਕਤੀ ਮੌਤ ਹੋ ਗਈ ਹੈ। ਇਸ ਖ਼ਬਰ ਨਾਲ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕਾ ਵਾਸੀਆਂ ਵਿਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।
ਸੁਖਵੀਰ ਰਾਮ ਸੋਨੂੰ ਧੀਰ ਜੋ ਕਿ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਵਿਦੇਸ਼ ਸਰਬੀਆ ਗਿਆ ਸੀ। ਇਸ ਮੌਕੇ ਮ੍ਰਿਤਕ ਦੀ ਪਤਨੀ, ਬੇਟਾ, ਬੇਟੀ, ਮਾਂ ਅਤੇ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸੁਖਬੀਰ ਰਾਮ ਦੀ ਮੌਤ ਨਾਲ ਪਰਿਵਾਰ ਅਤੇ ਸਮਾਜ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ।
ਜ਼ਿਕਰਯੋਗ ਹੈ ਕਿ ਪਿੰਡ ਗੜ੍ਹੀ ਅਜੀਤ ਸਿੰਘ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਮ੍ਰਿਤਕ ਸੁਖਬੀਰ ਰਾਮ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਧਾਰਮਿਕ, ਸਮਾਜਿਕ, ਰਾਜਨੀਤਿਕ ਪਾਰਟੀਆਂ ਵੱਲੋਂ ਵੀ ਪਰਿਵਾਰ ਨਾਲ ਗਹਿਰਾ ਸ਼ੋਕ ਜਤਾਇਆ ਜਾ ਰਿਹਾ ਹੈ।