- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵੇਂ ਵਿਦਿਆਰਥੀਆਂ ਲਈ ਐਨਸੀਸੀ ਭਰਤੀ ਮੁਹਿੰਮ ਕਰਵਾਈ

ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਨਵੇਂ ਬੈਚ ਦੇ ਵਿਦਿਆਰਥੀਆਂ ਲਈ ਨੈਸ਼ਨਲ ਕੈਡੇਟ ਕੋਰ (ਐੱਨਸੀਸੀ) ਦੀ ਭਰਤੀ ਪ੍ਰਕਿਰਿਆ ਕਰਵਾਈ। ਇਸ ਦੌਰਾਨ 8 ਪੰਜਾਬ ਬਟਾਲੀਅਨ ਐੱਨਸੀਸੀ ਫਗਵਾੜਾ ਦੇ ਪੀਆਈ ਸਟਾਫ਼ ਵੱਲੋਂ ਸਰਗਰਮ ਭੂਮਿਕਾ ਨਿਭਾਈ। ਭਰਤੀ ਮੁਹਿੰਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਐੱਨਸੀਸੀ ਕੈਡਿਟ ਬਣਨ ਲਈ ਆਪਣੀ ਰੁਚੀ ਪ੍ਰਗਟਾਈ। ਐੱਨਸੀਸੀ ਵਿਚ ਸ਼ਾਮਲ ਹੋਣ ਦੇ ਇਛੁੱਕ ਵਿਦਿਆਰਥੀਆਂ ਵਿਚ ਅਨੁਸ਼ਾਸਨ, ਲੀਡਰਸ਼ਿਪ, ਰਾਸ਼ਟਰੀ ਸੇਵਾ ਅਤੇ ਸ਼ਖ਼ਸੀਅਤ ਵਿਕਾਸ ਪ੍ਰਤੀ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਪੀਆਈ ਸਟਾਫ਼ ਨੇ ਨਿਰਧਾਰਿਤ ਐੱਨਸੀਸੀ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਅਤੇ ਭਰਤੀ ਪ੍ਰਕਿਰਿਆ ਨੂੰ ਸੰਪੰਨ ਕੀਤਾ। ਜਿਸ ਵਿਚ ਅਨੁਸ਼ਾਸਨ, ਲੀਡਰਸ਼ਿਪ ਸਿਖਲਾਈ, ਸਮਾਜ ਸੇਵਾ, ਸਮਾਜਿਕ ਜਾਗਰੂਕਤਾ, ਸਰੀਰਕ ਤੰਦਰੁਸਤੀ, ਸਾਹਸਿਕ ਸਰਗਰਮੀਆਂ ਅਤੇ ਰਾਸ਼ਟਰੀ ਏਕਤਾ ਆਦਿ ਸ਼ਾਮਲ ਹਨ। ਵਿਦਿਆਰਥੀਆਂ ਨੂੰ ਐੱਨਸੀਸੀ ਰਾਹੀਂ ਮਿਲਣ ਵਾਲੇ ਮੌਕਿਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਜ਼ਿੰਮੇਵਾਰੀ ਦੀ ਭਾਵਨਾ ਅਤੇ ਲੀਡਰਸ਼ਿਪ ਦੇ ਗੁਣਾਂ ਦਾ ਵਿਕਾਸ ਹੋ ਸਕੇ। ਕਾਲਜ ਪ੍ਰਬੰਧਕਾਂ ਵੱਲੋਂ 8 ਪੰਜਾਬ ਬਟਾਲੀਅਨ ਐੱਨਸੀਸੀ ਫਗਵਾੜਾ ਦੇ ਪੀਆਈ ਸਟਾਫ਼ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਐੱਨਸੀਸੀ ਦੀਆਂ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਦੀ ਵਚਨਬੱਧਤਾ ਪ੍ਰਗਟਾਈ ਗਈ।