ਕੌਮੀ ਸਿਹਤ ਪ੍ਰੋਗਰਾਮਾਂ ਦੀ ਸਫ਼ਲਤਾ ਲਈ ਤਨਦੇਹੀ ਨਾਲ ਕੰਮ ਕਰਨ ਦੀ ਲੋੜ : ਐੱਸਐੱਮਓ ਕੌਮੀ ਸਿਹਤ ਪ੍ਰੋਗਰਾਮਾਂ ਦੀ ਸਫ਼ਲਤਾ ਲਈ ਤਨਦੇਹੀ ਨਾਲ ਕੰਮ ਕਰਨ ਦੀ ਲੋੜ-ਐੱਸਐੱਮਓ
Publish Date: Sun, 18 Oct 2026 04:06 PM (IST)
Updated Date: Sun, 18 Oct 2026 04:09 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀਐੱਚਸੀ ਮੁਜੱਫਰਪੁਰ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਅਗਵਾਈ ਹੇਠ ਸਮੂਹ ਮੈਡੀਕਲ ਅਫ਼ਸਰਾਂ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ (ਮੇਲ ਅਤੇ ਫੀਮੇਲ) ਅਤੇ ਮਲਟੀਪਰਪਜ਼ ਹੈਲਥ ਵਰਕਰਾਂ (ਮੇਲ ਅਤੇ ਫੀਮੇਲ) ਦੀ ਕੌਮੀ ਸਿਹਤ ਪ੍ਰੋਗਰਾਮਾਂ ਸਬੰਧੀ ਲੰਘੇ ਦਿਨ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਸਾਰੇ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ, ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਮੂਹ ਮੈਡੀਕਲ ਅਫਸਰਾਂ ਤੇ ਸਿਹਤ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਫੀਲਡ ਪੱਧਰ ਤੇ ਸਿਹਤ ਸੇਵਾਵਾਂ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇ, ਲੋੜੀਂਦਾ ਰਿਕਾਰਡ ਸਮੇਂ ਸਿਰ ਅਪਡੇਟ ਰੱਖਿਆ ਜਾਵੇ ਅਤੇ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਸਬੰਧੀ ਰਿਪੋਰਟਾਂ ਨਿਰਧਾਰਤ ਸਮੇਂ ਅਨੁਸਾਰ ਪੇਸ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਆਪਸੀ ਤਾਲਮੇਲ ਅਤੇ ਸਮਰਪਣ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਡਾ. ਰਣਜੀਤ ਹਰੀਸ਼, ਡਾ. ਨਵੀਨ ਸ਼ਰਮਾ, ਡਾ. ਰਾਜਵਿੰਦਰ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਤੇ ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਅੰਮ੍ਰਿਤਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।