ਨਸ਼ਾ ਮੁਕਤ ਨੌਜਵਾਨ ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਇਆ ਨਸ਼ਾ ਮੁਕਤ ਨੌਜਵਾਨ ਵਿਸ਼ੇ 'ਤੇ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਇਆ
Publish Date: Sun, 01 Nov 2026 03:40 PM (IST)
Updated Date: Sun, 01 Nov 2026 03:41 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਮੇਰਾ ਯੁਵਾ ਭਾਰਤ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਭਗਵਾਨ ਮਹਾਵੀਰ ਪਬਲਿਕ ਸਕੂਲ ਵਿਖੇ ਨਸ਼ਾ ਮੁਕਤ ਨੌਜਵਾਨ ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰੈੱਡ ਕਰਾਸ ਸੁਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਨਸ਼ਾ ਮਨੁੱਖ ਦੀ ਸਿਹਤ, ਪਰਿਵਾਰ ਅਤੇ ਸਮਾਜ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਰਿਸੋਰਸ ਪਰਸਨ ਜਤਿਨ ਅਤੇ ਸਾਹਿਲ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।।ਉਨ੍ਹਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਵਰੁਣ ਜੈਨ ਨੇ ਵੀ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਮੇਰਾ ਯੁਵਾ ਭਾਰਤ ਦਫ਼ਤਰ ਵੱਲੋਂ ਗੋਵਿੰਦ ਅਧਿਕਾਰੀ, ਬੀਰੂ ਅਤੇ ਪ੍ਰਭਜੋਤ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ਅਤੇ ਪ੍ਰੋਗਰਾਮ ਦੇ ਸਫਲ ਆਯੋਜਨ ਵਿਚ ਆਪਣਾ ਯੋਗਦਾਨ ਪਾਇਆ। ਅੰਤ ਵਿਚ ਸਕੂਲ ਦੇ ਡਾਇਰੈਕਟਰ ਵਰੁਣ ਜੈਨ ਵੱਲੋਂ ਮੁੱਖ ਮਹਿਮਾਨ ਚਮਨ ਸਿੰਘ ਅਤੇ ਮੇਰਾ ਯੁਵਾ ਭਾਰਤ ਦੀ ਸਮੁੱਚੀ ਟੀਮ ਦਾ ਪ੍ਰੋਗਰਾਮ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਪ੍ਰੋਗਰਾਮ ਦੀ ਸਮਾਪਤੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤੀ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੀ ਅਪੀਲ ਨਾਲ ਹੋਈ।