ਮਹਿਲਾ ਕਾਂਗਰਸ ਨੇ ਕੀਤੀਆਂ ਨਵੀਆਂ ਨਿਯੁਕਤੀਆਂ
ਜ਼ਿਲ੍ਹੇ 'ਚ ਮਹਿਲਾ ਕਾਂਗਰਸ ਦੀਆਂ ਨਵੀਆਂ ਨਿਯੁਕਤੀਆਂ ਹੋਈਆਂ
Publish Date: Wed, 22 Apr 2026 04:43 PM (IST)
Updated Date: Wed, 22 Apr 2026 04:46 PM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਜ਼ਿਲ੍ਹਾ ਮਹਿਲਾ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਜਤਿੰਦਰ ਕੌਰ ਮੂੰਗਾ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਦੌਰਾਨ ਉੁਨ੍ਹਾਂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਹਿਲਾ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਤੇ ਨਿਯੁਕਤ ਕਰਕੇ ਨਿਯੁਕਤੀ ਪੱਤਰ ਸੌਂਪੇ। ਨਵੀਆਂ ਨਿਯੁਕਤੀਆਂ ਅਨੁਸਾਰ ਗੁਰਪ੍ਰੀਤ ਕੌਰ ਪਿੰਡ ਗੋਬਿੰਦਪੁਰ ਨੂੰ ਬਲਾਕ ਬੰਗਾ ਦਾ ਪ੍ਰਧਾਨ, ਤਜਿੰਦਰ ਕੌਰ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਤੇ ਪ੍ਰਭਾਰੀ ਰਾਹੋਂ, ਕ੍ਰਿਸ਼ਨਾ ਦੇਵੀ ਜ਼ਿਲ੍ਹਾ ਜਨਰਲ ਸਕੱਤਰ, ਰਸ਼ਪਾਲ ਕੌਰ ਸਰਪੰਚ ਤਲਵੰਡੀ ਜੱਟਾਂ ਨੂੰ ਵਾਈਸ ਪ੍ਰਧਾਨ ਤੇ ਰਿੰਕਲ ਸ਼ਰਮਾ ਨੂੰ ਬੰਗਾ ਸ਼ਹਿਰ ਦਾ ਪ੍ਰਧਾਨ ਨਿਯੁਕਤ ਕੀਤਾ। ਜਤਿੰਦਰ ਕੌਰ ਮੂੰਗਾ ਨੇ ਨਵੀਂ ਟੀਮ ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਮਹਿਲਾ ਕਾਂਗਰਸ ਦੇ ਆਗੂ ਤੇ ਵਰਕਰ ਪੂਰੀ ਲਗਨ ਨਾਲ ਕੰਮ ਕਰਦੇ ਹੋਏ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਵੱਡਾ ਯੋਗਦਾਨ ਪਾਉਣਗੇ। ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੀਆਂ ਮਹਿਲਾਵਾਂ ਨੇ ਵੀ ਭਰੋਸਾ ਦਿੰਦਿਆਂ ਕਿਹਾ ਕਿ ਉਹ ਦਿੱਤੇ ਗਏ ਅਹੁਦਿਆਂ ਨੂੰ ਇਮਾਨਦਾਰੀ ਨਾਲ ਨਿਭਾਉਂਦੀਆਂ ਹੋਈਆਂ ਪਾਰਟੀ ਨੂੰ ਬੁਲੰਦੀਆਂ ਤੇ ਲਿਜਾਣ ਲਈ ਪੂਰੀ ਮਿਹਨਤ ਕਰਨਗੀਆਂ। ਇਸ ਮੌਕੇ ਹਰੀਸ਼ ਸਦੀ, ਪਰਮਜੀਤ ਕੌਰ, ਸੋਨੀਆ ਰਾਏ, ਸੁਰਜੀਤ ਸਿੰਘ ਰੱਕੜ ਯੂਐੱਸਏ, ਅਮਰਜੀਤ ਸਿੰਘ, ਮਨਜੀਤ ਕੌਰ ਸਮੇਤ ਹੋਰ ਵੀ ਹਾਜ਼ਰ ਸਨ।