ਨਿਊ ਆਟੋ ਵਰਕਰ ਯੂਨੀਅਨ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ
ਨਿਊ ਆਟੋ ਵਰਕਰ ਯੂਨੀਅਨ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ
Publish Date: Fri, 10 Apr 2026 04:56 PM (IST)
Updated Date: Sat, 11 Apr 2026 04:03 AM (IST)
ਆਰਟੀਓ ਦਫਤਰ ਕਰ ਰਿਹਾ ਹੈ ਆਟੋ ਦੇ ਚਲਾਨ ਕਰਨ ਦੀ ਤਿਆਰੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਨਿਊ ਆਟੋ ਵਰਕਰ ਯੂਨੀਅਨ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਆਪਣੇ ਰੁਜ਼ਗਾਰ ਦੀ ਰੱਖਿਆ ਲਈ ਤਿੱਖੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ।।ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਕੁਮਾਰ ਕਲੇਰ ਨੇ ਆਖਿਆ ਕਿ ਆਰਟੀਓ ਦਫ਼ਤਰ ਨਵਾਂਸ਼ਹਿਰ ਉਨ੍ਹਾਂ ਦੇ ਆਟੋ ਗੱਡੀਆਂ ਦੇ ਚਲਾਨ ਕਰਕੇ ਬੰਦ ਕਰਨ ਦੀਆਂ ਸਕੀਮਾਂ ਬਣਾ ਰਿਹਾ ਹੈ। ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਆਟੋ ਚਲਾ ਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਹਨ। ਉਨ੍ਹਾਂ ਕਿਹਾ।ਕਿ ਜੇਕਰ ਕਿਸੇ ਬਹਾਨੇ ਨਾਲ ਉਨ੍ਹਾਂ ਦੇ ਰੁਜ਼ਗਾਰ ਉੱਤੇ ਸੱਟ ਮਾਰੀ ਜਾਂਦੀ ਹੈ। ਤਾਂ ਉਹ ਚੁੱਪ ਕਰਕੇ ਨਹੀਂ ਬੈਠਣਗੇ ਅਤੇ ਆਪਣੇ ਪਰਿਵਾਰਾਂ ਸਮੇਤ ਸੰਘਰਸ਼ ਕਰਨਗੇ। ਇਸ ਮੌਕੇ ਤਰਨਦੀਪ, ਦੇਸ ਰਾਜ, ਪਰਦੀਪ, ਰਾਜੇਸ਼ ਵੀ ਮੌਜੂਦ ਸਨ।