ਪੰਜਾਬ 'ਚ ਅਸਲਾ ਲਾਇਸੰਸ ਧਾਰਕਾਂ ਲਈ ਜਾਰੀ ਹੋ ਗਏ ਨਵੇਂ ਹੁਕਮ ! ਚੋਣ ਪ੍ਰਕਿਰਿਆ ਮੁਕੰਮਲ ਹੋਣ ਤਕ ਰਹਿਣਗੇ ਲਾਗੂ
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਅਮਨ-ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਾਇਸੰਸ ਧਾਰਕਾਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ 'ਤੇ ਮਨਾਹੀ ਕੀਤੀ ਗਈ ਹੈ।
Publish Date: Sat, 06 Dec 2025 04:39 PM (IST)
Updated Date: Sat, 06 Dec 2025 04:43 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਹੁਕਮ ਜਾਰੀ ਕਰਦਿਆਂ ਅਸਲਾ ਲਾਇਸੰਸ ਧਾਰਕਾਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ 'ਤੇ ਪਾਬੰਦੀ ਲਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਅਮਨ-ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਾਇਸੰਸ ਧਾਰਕਾਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ 'ਤੇ ਮਨਾਹੀ ਕੀਤੀ ਗਈ ਹੈ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸੀਸ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ 'ਤੇ ਰੀਤੀ-ਰਿਵਾਜਾਂ ਕਾਰਣ ਹਥਿਆਰ ਚੁੱਕ ਦੇ ਅਧਿਕਾਰ ਹਨ, ਬੈਂਕਾਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਜਾਂ ਜਿਨ੍ਹਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵਲੋਂ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ, 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤਕ ਲਾਗੂ ਰਹੇਗਾ।