ਸਿੱਖ ਕਾਲਜ ’ਚ ਕਾਮਰਸ ਐਂਡ ਬਿਜ਼ਨੈੱਸ ਮੈਨੇਜਮੈਂਟ ਕਲੱਬ ਦੀ ਨਵੀਂ ਟੀਮ ਦਾ ਗਠਨ ਸਿੱਖ ਕਾਲਜ 'ਚ ਕਾਮਰਸ ਐਂਡ ਬਿਜ਼ਨਸ ਮੈਨੇਜਮੈਂਟ ਕਲੱਬ ਦੀ ਨਵੀਂ ਟੀਮ ਦਾ ਗਠਨ
Publish Date: Wed, 07 Oct 2026 04:03 PM (IST)
Updated Date: Wed, 07 Oct 2026 04:05 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਕਾਮਰਸ ਐਂਡ ਬਿਜ਼ਨਸ ਮੈਨੇਜਮੈਂਟ ਕਲੱਬ ਦੇ ਨਵੇਂ ਸੈਸ਼ਨ 2026-27 ਲਈ ਵਿਦਿਆਰਥੀ ਪ੍ਰਤੀਨਿਧੀਆਂ ਦੀ ਚੋਣ ਕੀਤੀ। ਪ੍ਰਿੰ. ਡਾ. ਇੰਦੂ ਰੱਤੀ ਨੇ ਨਵੇਂ ਚੁਣੇ ਵਿਦਿਆਰਥੀ ਪ੍ਰਤੀਨਿਧੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਆਗੂਪਣ, ਪ੍ਰਤੀਨਿਧਤਾ, ਜ਼ਿੰਮੇਵਾਰੀ, ਕਾਰਜ ਕੁਸ਼ਲਤਾ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਅਤੇ ਕਾਮਰਸ ਵਿਭਾਗ ਵੱਲੋਂ ਸਮੇਂ-ਸਮੇਂ ਤੇ ਕਰਵਾਈਆਂ ਜਾਂਦੀਆਂ ਅਕਾਦਮਿਕ, ਸੱਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਹੀ ਰਾਹ ਤੇ ਚੱਲਦਿਆਂ ਆਪਣੇ ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਦੇ ਨਾਲ-ਨਾਲ ਕਾਲਜ ਦੀ ਬਿਹਤਰੀ ਲਈ ਵੀ ਆਪਣਾ ਯੋਗਦਾਨ ਪਾਉਣ ਲਈ ਕਿਹਾ। ਇਸ ਮੌਕੇ ਕਾਮਰਸ ਐਂਡ ਬਿਜ਼ਨਸ ਮੈਨੇਜਮੈਂਟ ਕਲੱਬ ਦੀ ਨਵੀਂ ਟੀਮ ਦੀ ਚੋਣ ਕੀਤੀ। ਨਵਜੋਤ ਸਰੋਆ ਨੂੰ ਮੁੱਖ ਵਿਦਿਆਰਥੀ ਪ੍ਰਤੀਨਿਧ ਅਤੇ ਮਹਿਕਪ੍ਰੀਤ ਕੌਰ ਨੂੰ ਮੁੱਖ ਵਿਦਿਆਰਥਣ ਪ੍ਰਤੀਨਿਧ ਚੁਣਿਆ ਗਿਆ। ਇਸ ਤੋਂ ਇਲਾਵਾ ਹਰਮਨ ਸਿੰਘ ਨੂੰ ਉਪ-ਮੁੱਖ ਵਿਦਿਆਰਥੀ ਪ੍ਰਤੀਨਿਧ, ਬਰਨਜੋਤ ਕੌਰ ਨੂੰ ਉਪ-ਮੁੱਖ ਵਿਦਿਆਰਥਣ ਪ੍ਰਤੀਨਿਧ, ਕੋਮਲ ਰਾਣੀ ਨੂੰ ਸਕੱਤਰ, ਇੰਦਰਪ੍ਰੀਤ ਕੌਰ ਸੈਣੀ ਨੂੰ ਸਾਂਝਾ ਸਕੱਤਰ ਅਤੇ ਨਵਜੀਤ ਕੌਰ ਨੂੰ ਵਿੱਤ ਸਕੱਤਰ ਚੁਣਿਆ ਗਿਆ। ਪ੍ਰਿੰ. ਡਾ. ਇੰਦੂ ਰੱਤੀ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਬੈਜ ਲਗਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ, ਇਮਾਨਦਾਰੀ ਅਤੇ ਉਤਸ਼ਾਹ ਨਾਲ ਨਿਭਾਉਣ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਵਿਭਾਗ ਮੁਖੀ ਡਾ. ਕਮਲਦੀਪ ਕੌਰ ਨੇ ਵਿਦਿਆਰਥੀਆਂ ਦੀ ਨਵੀਂ ਟੀਮ ਦੀ ਚੋਣ ਤੇ ਖੁਸ਼ੀ ਪ੍ਰਗਟਾਈ ਅਤੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਾਮਰਸ ਐਂਡ ਬਿਜ਼ਨਸ ਮੈਨੇਜਮੈਂਟ ਕਲੱਬ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਅਕਾਦਮਿਕ, ਰਚਨਾਤਮਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਭਵਿੱਖ ਵਿਚ ਵੀ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਦੀਪਿਕਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਮਨੀਸ਼ਾ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਗਗਨਪ੍ਰੀਤ ਕੌਰ, ਪ੍ਰੋ. ਦਮਨਪ੍ਰੀਤ ਕੌਰ ਹਾਜ਼ਰ ਸਨ।