ਨਿਰਮਲ ਕੁਮਾਰ ਰਾਜਪੂਤ ਬਣੇ ਭਾਜਪਾ ਯੂਵਾ ਮੋਰਚਾ ਦੇ ਜ਼ਿਲ੍ਹਾ ਜਨ. ਸਕੱਤਰ
ਨਿਰਮਲ ਕੁਮਾਰ ਰਾਜਪੂਤ ਬਣੇ ਭਾਜਪਾ ਯੂਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ
Publish Date: Sun, 22 Mar 2026 05:00 PM (IST)
Updated Date: Mon, 23 Mar 2026 04:04 AM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਭਾਰਤੀ ਜਨਤਾ ਪਾਰਟੀ ਦੇ ਯੂਵਾ ਮੋਰਚਾ ਜ਼ਿਲ੍ਹਾ ਪੱਧਰੀ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਕਰਨ ਲਈ ਜ਼ਿਲ੍ਹਾ ਪ੍ਰਧਾਨ ਪੰਕਜ਼ ਕੁਮਾਰ ਵੱਲੋਂ ਇਕ ਅਹਿਮ ਨਿਯੁਕਤੀ ਕੀਤੀ ਹੈ। ਪਾਰਟੀ ਪ੍ਰਤੀ ਨਿਸ਼ਠਾ ਅਤੇ ਲੰਮੇ ਸਮੇਂ ਦੀ ਮਿਹਨਤ ਨੂੰ ਮੁੱਖ ਰੱਖਦਿਆਂ ਨਿਰਮਲ ਕੁਮਾਰ ਰਾਜਪੂਤ ਨੂੰ ਭਾਜਪਾ ਯੂਵਾ ਮੋਰਚਾ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ। ਨਵ-ਨਿਯੁਕਤ ਜਨਰਲ ਸਕੱਤਰ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਪੰਕਜ਼ ਕੁਮਾਰ ਨੇ ਕਿਹਾ ਕਿ ਨਿਰਮਲ ਰਾਜਪੂਤ ਪਾਰਟੀ ਦੇ ਇੱਕ ਸਮਰਪਿਤ ਕਾਰਜਕਰਤਾ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਵਿਚ ਯੂਵਾ ਮੋਰਚਾ ਹੋਰ ਸ਼ਕਤੀਸ਼ਾਲੀ ਹੋਵੇਗਾ ਅਤੇ ਉਹ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਸੰਗਠਨਕ ਗਤੀਵਿਧੀਆਂ ਨੂੰ ਤੇਜ਼ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਰਾਜਪੂਤ ਪਾਰਟੀ ਦੇ ਅਨੁਸ਼ਾਸਨ ਅਤੇ ਸਿਧਾਂਤਾਂ ਤੇ ਪਹਿਰਾ ਦਿੰਦੇ ਹੋਏ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸਰਕਲ ਪ੍ਰਧਾਨ ਮਨੀਸ਼ ਅਗਨੀਹੋਤਰੀ, ਜ਼ਿਲ੍ਹਾ ਉਪ ਪ੍ਰਧਾਨ ਅਜੈ ਕਟਾਰੀਆ ਅਤੇ ਜ਼ਿਲ੍ਹਾ ਆਈਟੀ ਇੰਚਾਰਜ ਕੁਲਵਿੰਦਰ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।